Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।
Other Translations King James Version (KJV) And I saw heaven opened, and behold a white horse; and he that sat upon him was called Faithful and True, and in righteousness he doth judge and make war.
American Standard Version (ASV) And I saw the heaven opened; and behold, a white horse, and he that sat thereon called Faithful and True; and in righteous he doth judge and make war.
Bible in Basic English (BBE) And the heaven was open; and I saw a white horse, and he who was seated on it was named Certain and True; and he is judging and making war in righteousness.
Darby English Bible (DBY) And I saw the heaven opened, and behold, a white horse, and one sitting on it, [called] Faithful and True, and he judges and makes war in righteousness.
World English Bible (WEB) I saw the heaven opened, and behold, a white horse, and he who sat on it is called Faithful and True. In righteousness he judges and makes war.
Young's Literal Translation (YLT) And I saw the heaven having been opened, and lo, a white horse, and he who is sitting upon it is called Faithful and True, and in righteousness doth he judge and war,
Cross Reference Psalm 45:3 in Panjabi 3 ਓਏ ਸੂਰਮਿਆਂ ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ ।
Psalm 50:6 in Panjabi 6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ । ਸਲਹ ।
Psalm 72:2 in Panjabi 2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ ।
Psalm 96:13 in Panjabi 13 ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ ।
Psalm 98:9 in Panjabi 9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Psalm 99:4 in Panjabi 4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।
Isaiah 11:3 in Panjabi 3 ਅਤੇ ਯਹੋਵਾਹ ਦੇ ਭੈ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ ।
Isaiah 32:1 in Panjabi 1 ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ ।
Isaiah 45:21 in Panjabi 21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇੱਕਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ ? ਕਿਸ ਨੇ ਪਰਾਚੀਨ ਸਮੇਂ ਇਹ ਦਾ ਵਰਨਣ ਕੀਤਾ ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ ।
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Jeremiah 33:15 in Panjabi 15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ
Ezekiel 1:1 in Panjabi 1 ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ ।
Zechariah 1:8 in Panjabi 8 ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ । ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ,
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
Hebrews 7:1 in Panjabi 1 ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਬਰਕਤ ਦਿੱਤੀ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 3:7 in Panjabi 7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
Revelation 3:14 in Panjabi 14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
Revelation 4:1 in Panjabi 1 ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁੱਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ ।
Revelation 6:2 in Panjabi 2 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ । ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ ।
Revelation 11:19 in Panjabi 19 ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ - ਵੱਡੇ ਗੜੇ ਪਏ ।
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !