Revelation 19:9 in Panjabi 9 ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ ।
Other Translations King James Version (KJV) And he saith unto me, Write, Blessed are they which are called unto the marriage supper of the Lamb. And he saith unto me, These are the true sayings of God.
American Standard Version (ASV) And he saith unto me, Write, Blessed are they that are bidden to the marriage supper of the Lamb. And he saith unto me, These are true words of God.
Bible in Basic English (BBE) And he said to me, Put in the book, Happy are the guests at the bride-feast of the Lamb. And he said to me, These are the true words of God.
Darby English Bible (DBY) And he says to me, Write, Blessed [are] they who are called to the supper of the marriage of the Lamb. And he says to me, These are the true words of God.
World English Bible (WEB) He said to me, "Write, 'Blessed are those who are invited to the marriage supper of the Lamb.'" He said to me, "These are true words of God."
Young's Literal Translation (YLT) And he saith to me, `Write: Happy `are' they who to the supper of the marriage of the Lamb have been called;' and he saith to me, `These `are' the true words of God;'
Cross Reference Isaiah 8:1 in Panjabi 1 ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”
Habakkuk 2:2 in Panjabi 2 ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਨ ਦੀਆਂ ਗੱਲਾਂ ਨੂੰ ਲਿਖ, ਸਗੋਂ ਪੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ ।
Matthew 22:2 in Panjabi 2 ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ ।
Luke 14:15 in Panjabi 15 ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ ।
1 Timothy 1:15 in Panjabi 15 ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ ।
1 Timothy 4:9 in Panjabi 9 ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ।
2 Timothy 2:11 in Panjabi 11 ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ ।
Titus 3:8 in Panjabi 8 ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ਦਲੇਰੀ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ । ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ ।
Revelation 1:19 in Panjabi 19 ਇਸ ਲਈ ਜੋ ਕੁੱਝ ਤੂੰ ਵੇਖਿਆ, ਜੋ ਕੁੱਝ ਹੈ ਅਤੇ ਜੋ ਕੁੱਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ ।
Revelation 2:1 in Panjabi 1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
Revelation 2:8 in Panjabi 8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
Revelation 2:12 in Panjabi 12 ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,
Revelation 2:18 in Panjabi 18 ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,
Revelation 3:1 in Panjabi 1 ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ ।
Revelation 3:7 in Panjabi 7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
Revelation 3:14 in Panjabi 14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
Revelation 3:20 in Panjabi 20 ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ । ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ ।
Revelation 10:4 in Panjabi 4 ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ !
Revelation 14:13 in Panjabi 13 ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ ।
Revelation 19:7 in Panjabi 7 ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ ।
Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।
Revelation 21:5 in Panjabi 5 ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁੱਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ।
Revelation 22:6 in Panjabi 6 ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ ।