Revelation 2:7 in Panjabi 7 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ।
Other Translations King James Version (KJV) He that hath an ear, let him hear what the Spirit saith unto the churches; To him that overcometh will I give to eat of the tree of life, which is in the midst of the paradise of God.
American Standard Version (ASV) He that hath an ear, let him hear what the Spirit saith to the churches. To him that overcometh, to him will I give to eat of the tree of life, which is in the Paradise of God.
Bible in Basic English (BBE) He who has ears, let him give ear to what the Spirit says to the churches. To him who overcomes I will give of the fruit of the tree of life, which is in the Paradise of God.
Darby English Bible (DBY) He that has an ear, let him hear what the Spirit says to the assemblies. To him that overcomes, I will give to him to eat of the tree of life which is in the paradise of God.
World English Bible (WEB) He who has an ear, let him hear what the Spirit says to the assemblies. To him who overcomes I will give to eat of the tree of life, which is in the Paradise of my God.
Young's Literal Translation (YLT) He who is having an ear -- let him hear what the Spirit saith to the assemblies: To him who is overcoming -- I will give to him to eat of the tree of life that is in the midst of the paradise of God.
Cross Reference Genesis 2:9 in Panjabi 9 ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ ।
Genesis 3:22 in Panjabi 22 ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ ।
Proverbs 3:18 in Panjabi 18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ ।
Proverbs 11:30 in Panjabi 30 ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ ।
Proverbs 13:12 in Panjabi 12 ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ ।
Proverbs 15:4 in Panjabi 4 ਸ਼ਾਂਤੀ ਦੇਣ ਵਾਲੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ ।
Ezekiel 28:13 in Panjabi 13 ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ । ਤੇਰੇ ਤੂਮਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ ।
Ezekiel 31:8 in Panjabi 8 ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸੂਰ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ ।
Matthew 11:15 in Panjabi 15 ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ ।
Matthew 13:9 in Panjabi 9 ਜਿਸ ਦੇ ਕੰਨ ਹੋਣ ਉਹ ਸੁਣੇ ।
Matthew 13:43 in Panjabi 43 ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ । ਜਿਹ ਦੇ ਕੰਨ ਹੋਣ ਸੋ ਸੁਣੇ ।
Mark 7:15 in Panjabi 15 ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ ।
Luke 23:43 in Panjabi 43 ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ ।
John 16:33 in Panjabi 33 “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ । ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
1 Corinthians 2:10 in Panjabi 10 ਉਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪ੍ਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਂਚ ਕਰ ਲੈਂਦਾ ਹੈ ।
1 Corinthians 12:4 in Panjabi 4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ ।
2 Corinthians 12:4 in Panjabi 4 ਉਹ ਸਵਰਗ ਉੱਤੇ ਅਚਾਨਕ ਚੁੱਕਿਆ ਗਿਆ ਅਤੇ ਉਸ ਨੇ ਉਹ ਗੱਲਾਂ ਸੁਣੀਆਂ ਜੋ ਆਖਣ ਵਾਲੀਆਂ ਨਹੀਂ ਅਤੇ ਜਿਨ੍ਹਾਂ ਦਾ ਬੋਲਣਾ ਮਨੁੱਖ ਲਈ ਚੰਗਾ ਨਹੀਂ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।
Revelation 2:11 in Panjabi 11 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੇਗੀ ।
Revelation 2:17 in Panjabi 17 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ ।
Revelation 2:26 in Panjabi 26 ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ ।
Revelation 3:5 in Panjabi 5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ ।
Revelation 3:12 in Panjabi 12 ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ । ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ ।
Revelation 3:21 in Panjabi 21 ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ ।
Revelation 12:10 in Panjabi 10 ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ - ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ !
Revelation 13:9 in Panjabi 9 ਜੇ ਕਿਸੇ ਦੇ ਕੰਨ ਹੋਣ ਤਾਂ ਸੁਣੇ ।
Revelation 14:13 in Panjabi 13 ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ ।
Revelation 15:2 in Panjabi 2 ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ ।
Revelation 21:7 in Panjabi 7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।
Revelation 22:2 in Panjabi 2 ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਆਪਣਾ ਫਲ ਮਹੀਨਾ ਮਹੀਨਾ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ ।
Revelation 22:14 in Panjabi 14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।