Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।
Other Translations King James Version (KJV) And I saw the dead, small and great, stand before God; and the books were opened: and another book was opened, which is the book of life: and the dead were judged out of those things which were written in the books, according to their works.
American Standard Version (ASV) And I saw the dead, the great and the small, standing before the throne; and books were opened: and another book was opened, which is `the book' of life: and the dead were judged out of the things which were written in the books, according to their works.
Bible in Basic English (BBE) And I saw the dead, great and small, taking their places before the high seat; and the books were open, and another book was open, which is the book of life; and the dead were judged by the things which were in the books, even by their works.
Darby English Bible (DBY) And I saw the dead, great and small, standing before the throne, and books were opened; and another book was opened, which is [that] of life. And the dead were judged out of the things written in the books according to their works.
World English Bible (WEB) I saw the dead, the great and the small, standing before the throne, and they opened books. Another book was opened, which is the book of life. The dead were judged out of the things which were written in the books, according to their works.
Young's Literal Translation (YLT) and I saw the dead, small and great, standing before God, and scrolls were opened, and another scroll was opened, which is that of the life, and the dead were judged out of the things written in the scrolls -- according to their works;
Cross Reference Psalm 28:4 in Panjabi 4 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
Psalm 62:12 in Panjabi 12 ਹੇ ਪ੍ਰਭੂ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ ।
Psalm 69:28 in Panjabi 28 ਓਹ ਜੀਵਨ ਦੀ ਪੋਥੀ ਵਿਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ ! ।
Proverbs 24:12 in Panjabi 12 ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ ? ਅਤੇ ਤੇਰੀ ਜਾਨ ਦਾ ਰਾਖਾ ਇਹ ਨਹੀਂ ਜਾਣਦਾ ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ ?
Proverbs 24:29 in Panjabi 29 ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ ।
Ecclesiastes 12:14 in Panjabi 14 ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ ।
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Jeremiah 32:19 in Panjabi 19 ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ
Daniel 7:10 in Panjabi 10 ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ । ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ ।
Daniel 12:1 in Panjabi 1 ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ ।
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
Luke 10:20 in Panjabi 20 ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਰੂਹਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ।
John 5:28 in Panjabi 28 ਇਸ ਗੱਲ ਬਾਰੇ ਹੈਰਾਨ ਨਾ ਹੋਵੋ । ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ ।
John 11:25 in Panjabi 25 ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ । ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ ।
Acts 24:15 in Panjabi 15 ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ ।
Romans 2:6 in Panjabi 6 ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ ।
Romans 14:10 in Panjabi 10 ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
1 Corinthians 15:21 in Panjabi 21 ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
Philippians 4:3 in Panjabi 3 ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ ।
1 Thessalonians 4:15 in Panjabi 15 ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 3:5 in Panjabi 5 ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ ।
Revelation 11:18 in Panjabi 18 ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ ! ।
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 17:8 in Panjabi 8 ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ ।
Revelation 19:5 in Panjabi 5 ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ !
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।
Revelation 20:13 in Panjabi 13 ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।
Revelation 22:12 in Panjabi 12 ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ ।