Revelation 21:4 in Panjabi 4 ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ । ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
Other Translations King James Version (KJV) And God shall wipe away all tears from their eyes; and there shall be no more death, neither sorrow, nor crying, neither shall there be any more pain: for the former things are passed away.
American Standard Version (ASV) and he shall wipe away every tear from their eyes; and death shall be no more; neither shall there be mourning, nor crying, nor pain, any more: the first things are passed away.
Bible in Basic English (BBE) And he will put an end to all their weeping; and there will be no more death, or sorrow, or crying, or pain; for the first things have come to an end.
Darby English Bible (DBY) And he shall wipe away every tear from their eyes; and death shall not exist any more, nor grief, nor cry, nor distress shall exist any more, for the former things have passed away.
World English Bible (WEB) He will wipe away from them every tear from their eyes. Death will be no more; neither will there be mourning, nor crying, nor pain, any more. The first things have passed away."
Young's Literal Translation (YLT) and God shall wipe away every tear from their eyes, and the death shall not be any more, nor sorrow, nor crying, nor shall there be any more pain, because the first things did go away.'
Cross Reference Psalm 144:4 in Panjabi 4 ਆਦਮੀ ਸੁਆਸ ਹੀ ਜਿਹਾ ਹੈ, ਉਹ ਦੇ ਦਿਨ ਢਲਦੇ ਸਾਯੇ ਵਰਗੇ ਹਨ ।
Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Isaiah 30:19 in Panjabi 19 ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ ।
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 51:11 in Panjabi 11 ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਲੈਣ ਦਾ ਅੰਤ ਹੋ ਜਾਵੇਗਾ ।
Isaiah 60:20 in Panjabi 20 ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ ।
Isaiah 61:3 in Panjabi 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।
Isaiah 65:18 in Panjabi 18 ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ ।
Jeremiah 31:13 in Panjabi 13 ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ ।
Hosea 13:14 in Panjabi 14 ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ !
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।
1 Corinthians 7:31 in Panjabi 31 ਅਤੇ ਸੰਸਾਰ ਨੂੰ ਵਰਤਣ ਵਾਲੇ ਕਿ ਹੱਦੋਂ ਵੱਧਕੇ ਨਹੀਂ ਵਰਤਦੇ ਕਿਉਂ ਜੋ ਸੰਸਾਰ ਦਾ ਰੰਗ ਢੰਗ ਬੀਤਦਾ ਜਾਂਦਾ ਹੈ ।
1 Corinthians 15:26 in Panjabi 26 ਅਖੀਰਲਾ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ ।
1 Corinthians 15:54 in Panjabi 54 ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ ।
2 Corinthians 6:17 in Panjabi 17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਭ੍ਰਿਸ਼ਟ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
1 John 2:17 in Panjabi 17 ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ ।
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।
Revelation 20:14 in Panjabi 14 ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ । ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ ।
Revelation 21:1 in Panjabi 1 ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ ।
Revelation 22:3 in Panjabi 3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ ।