Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Other Translations King James Version (KJV) And he said unto me, It is done. I am Alpha and Omega, the beginning and the end. I will give unto him that is athirst of the fountain of the water of life freely.
American Standard Version (ASV) And he said unto me, They are come to pass. I am the Alpha and the Omega, the beginning and the end. I will give unto him that is athirst of the fountain of the water of life freely.
Bible in Basic English (BBE) And he said to me, It is done. I am the First and the Last, the start and the end. I will freely give of the fountain of the water of life to him who is in need.
Darby English Bible (DBY) And he said to me, It is done. I am the Alpha and the Omega, the beginning and the end. I will give to him that thirsts of the fountain of the water of life freely.
World English Bible (WEB) He said to me, "It is done! I am the Alpha and the Omega, the Beginning and the End. I will give freely to him who is thirsty from the spring of the water of life.
Young's Literal Translation (YLT) and He said to me, `It hath been done! I am the Alpha and the Omega, the Beginning and the End; I, to him who is thirsting, will give of the fountain of the water of the life freely;
Cross Reference Psalm 36:9 in Panjabi 9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ ।
Isaiah 12:3 in Panjabi 3 ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ ।
Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Jeremiah 2:13 in Panjabi 13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ,- ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ ।
Hosea 14:4 in Panjabi 4 ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ ।
Joel 3:18 in Panjabi 18 ਉਸ ਦਿਨ ਅਜਿਹਾ ਹੋਵੇਗਾ ਕਿ ਪਹਾੜਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ ।
John 4:10 in Panjabi 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
John 4:14 in Panjabi 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
Romans 3:24 in Panjabi 24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
1 Corinthians 2:12 in Panjabi 12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ ।
1 Corinthians 3:12 in Panjabi 12 ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ ।
1 Corinthians 3:21 in Panjabi 21 ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।
Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।
Revelation 10:6 in Panjabi 6 ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼ , ਧਰਤੀ, ਜੋ ਕੁੱਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁੱਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ !
Revelation 16:17 in Panjabi 17 ਸੱਤਵੇਂ ਦੂਤ ਨੇ ਆਪਣਾ ਕਟੋਰਾ ਪੌਣ ਉੱਤੇ ਡੋਲ੍ਹ ਦਿੱਤਾ । ਤਾਂ ਸਿੰਘਾਸਣ ਦੀ ਵੱਲੋਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਇਹ ਆਖਦੀ ਆਈ, ਕਿ ਹੋ ਚੁੱਕਿਆ !
Revelation 22:13 in Panjabi 13 ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।