Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Other Translations King James Version (KJV) But the fearful, and unbelieving, and the abominable, and murderers, and whoremongers, and sorcerers, and idolaters, and all liars, shall have their part in the lake which burneth with fire and brimstone: which is the second death.
American Standard Version (ASV) But for the fearful, and unbelieving, and abominable, and murderers, and fornicators, and sorcerers, and idolaters, and all liars, their part `shall be' in the lake that burneth with fire and brimstone; which is the second death.
Bible in Basic English (BBE) But those who are full of fear and without faith, the unclean and takers of life, those who do the sins of the flesh, and those who make use of evil powers or who give worship to images, and all those who are false, will have their part in the sea of ever-burning fire which is the second death.
Darby English Bible (DBY) But to the fearful and unbelieving, [and sinners], and those who make themselves abominable, and murderers, and fornicators, and sorcerers, and idolaters, and all liars, their part [is] in the lake which burns with fire and brimstone; which is the second death.
World English Bible (WEB) But for the cowardly, unbelieving, sinners, abominable, murderers, sexually immoral, sorcerers,{The word for "sorcerers" here also includes users of potions and drugs.} idolaters, and all liars, their part is in the lake that burns with fire and sulfur, which is the second death."
Young's Literal Translation (YLT) and to fearful, and unstedfast, and abominable, and murderers, and whoremongers, and sorcerers, and idolaters, and all the liars, their part `is' in the lake that is burning with fire and brimstone, which is a second death.'
Cross Reference Deuteronomy 20:8 in Panjabi 8 ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, “ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ । “
Judges 7:3 in Panjabi 3 ਇਸ ਲਈ ਤੂੰ ਹੁਣ ਲੋਕਾਂ ਨੂੰ ਸੁਣਾ ਕੇ ਘੋਸ਼ਣਾ ਕਰ ਅਤੇ ਕਹਿ ਕਿ ਜਿਹੜਾ ਘਬਰਾਉਂਦਾ ਹੈ ਅਤੇ ਡਰਦਾ ਹੈ ਉਹ ਗਿਲਆਦ ਪਹਾੜ ਤੋਂ ਵਾਪਿਸ ਮੁੜ ਜਾਵੇ ।” ਤਦ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਵਾਪਿਸ ਮੁੜ ਗਏ ਅਤੇ ਦਸ ਹਜ਼ਾਰ ਬਾਕੀ ਰਹਿ ਗਏ ।
Proverbs 19:5 in Panjabi 5 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜੋ ਝੂਠ ਮਾਰਦਾ ਹੈ ਉਹ ਨਹੀਂ ਬਚੇਗਾ ।
Proverbs 19:9 in Panjabi 9 ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ ।
Isaiah 9:15 in Panjabi 15 ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ ।
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Isaiah 57:11 in Panjabi 11 ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ ? ਪਰ ਤੂੰ ਮੇਰੇ ਤੋਂ ਨਾ ਡਰੀ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 8:26 in Panjabi 26 ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ ।
Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Luke 12:4 in Panjabi 4 ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁੱਝ ਨਹੀਂ ਕਰ ਸਕਦੇ ।
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
John 12:42 in Panjabi 42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ । ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ । ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
1 Corinthians 10:20 in Panjabi 20 ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ !
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
1 Timothy 1:9 in Panjabi 9 ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ ।
1 Timothy 4:2 in Panjabi 2 ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ ।
Hebrews 12:24 in Panjabi 24 ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
1 Peter 3:14 in Panjabi 14 ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
1 John 2:22 in Panjabi 22 ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ ।
1 John 3:15 in Panjabi 15 ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ ।
1 John 5:4 in Panjabi 4 ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ ।
1 John 5:10 in Panjabi 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ ।
Revelation 2:2 in Panjabi 2 ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ ।
Revelation 2:11 in Panjabi 11 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੇਗੀ ।
Revelation 9:21 in Panjabi 21 ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:14 in Panjabi 14 ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ । ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।