Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।
Other Translations King James Version (KJV) For without are dogs, and sorcerers, and whoremongers, and murderers, and idolaters, and whosoever loveth and maketh a lie.
American Standard Version (ASV) Without are the dogs, and the sorcerers, and the fornicators, and the murderers, and the idolaters, and every one that loveth and maketh a lie.
Bible in Basic English (BBE) Outside are the dogs, and those who make use of evil powers, those who make themselves unclean, and the takers of life, and those who give worship to images, and everyone whose delight is in what is false.
Darby English Bible (DBY) Without [are] the dogs, and the sorcerers, and the fornicators, and the murderers, and the idolaters, and every one that loves and makes a lie.
World English Bible (WEB) Outside are the dogs, the sorcerers, the sexually immoral, the murderers, the idolaters, and everyone who loves and practices falsehood.
Young's Literal Translation (YLT) and without `are' the dogs, and the sorcerers, and the whoremongers, and the murderers, and the idolaters, and every one who is loving and is doing a lie.
Cross Reference 1 Kings 22:8 in Panjabi 8 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ । ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ ।
1 Kings 22:21 in Panjabi 21 ਤਾਂ ਇਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ ?
Isaiah 9:15 in Panjabi 15 ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ ।
Isaiah 47:9 in Panjabi 9 ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ ।
Isaiah 47:12 in Panjabi 12 ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸੱਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ !
Isaiah 57:3 in Panjabi 3 ਪਰ ਤੁਸੀਂ ਐਥੇ ਨੇੜੇ ਆਓ, ਹੇ ਜਾਦੂਗਰਨੀ ਦੇ ਪੁੱਤਰੋ, ਜ਼ਨਾਹਕਾਰ ਅਤੇ ਵੇਸਵਾ ਦੀ ਵੰਸ !
Jeremiah 5:31 in Panjabi 31 ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ ? ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 8:12 in Panjabi 12 ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ ।
John 3:18 in Panjabi 18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ । ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ । ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ ।
John 8:46 in Panjabi 46 ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ ?
Acts 8:11 in Panjabi 11 ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ ।
Acts 13:6 in Panjabi 6 ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Philippians 3:2 in Panjabi 2 ਕੁੱਤਿਆਂ ਤੋਂ ਸੁਚੇਤ ਰਹੋ । ਕੁਕਰਮੀਆਂ ਤੋਂ ਸੁਚੇਤ ਰਹੋ । ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ ।
Colossians 3:6 in Panjabi 6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਗੁੱਸਾ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
Revelation 9:20 in Panjabi 20 ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
Revelation 17:1 in Panjabi 1 ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ !
Revelation 18:23 in Panjabi 23 ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।