Revelation 22:16 in Panjabi 16 ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ । ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ । ਮੈਂ ਸਵੇਰ ਦਾ ਚਮਕਦਾ ਤਾਰਾ ਹਾਂ ।
Other Translations King James Version (KJV) I Jesus have sent mine angel to testify unto you these things in the churches. I am the root and the offspring of David, and the bright and morning star.
American Standard Version (ASV) I Jesus have sent mine angel to testify unto you these things for the churches. I am the root and the offspring of David, the bright, the morning star.
Bible in Basic English (BBE) I, Jesus, have sent my angel to give witness to you of these things in the churches. I am the root and the offspring of David, the bright and morning star.
Darby English Bible (DBY) *I* Jesus have sent mine angel to testify these things to you in the assemblies. *I* am the root and offspring of David, the bright [and] morning star.
World English Bible (WEB) I, Jesus, have sent my angel to testify these things to you for the assemblies. I am the root and the offspring of David; the Bright and Morning Star."
Young's Literal Translation (YLT) `I, Jesus did send my messenger to testify to you these things concerning the assemblies; I am the root and the offspring of David, the bright and morning star!
Cross Reference Numbers 24:17 in Panjabi 17 ਮੈਂ ਉਹ ਨੂੰ ਵੇਖਦਾ ਹਾਂ ਪਰ ਹੁਣ ਨਹੀਂ, ਮੈਂ ਉਹ ਨੂੰ ਤੱਕਦਾ ਹਾਂ ਪਰ ਨੇੜਿਓਂ ਨਹੀਂ । ਯਾਕੂਬ ਤੋਂ ਇੱਕ ਤਾਰਾ ਚੜ੍ਹੇਗਾ ਅਤੇ ਇਸਰਾਏਲ ਤੋਂ ਇੱਕ ਰਾਜ ਉੱਠੇਗਾ । ਉਹ ਮੋਆਬ ਦੀਆਂ ਸਰਹੱਦਾਂ ਨੂੰ ਚੂਰ-ਚੂਰ ਕਰੇਗਾ, ਅਤੇ ਸਾਰੇ ਦੰਗਾ ਕਰਨ ਵਾਲਿਆ ਨੂੰ ਸੁੱਟੇਗਾ ।
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Zechariah 6:12 in Panjabi 12 ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ ।
Matthew 1:1 in Panjabi 1 ਯਿਸੂ ਮਸੀਹ ਦੀ ਵੰਸ਼ਾਵਲੀ, ਜਿਹੜਾ ਅਬਰਾਹਾਮ ਦੇ ਵੰਸ਼ ਵਿੱਚੋਂ ਦਾਊਦ ਦਾ ਪੁੱਤਰ ਸੀ ।
Matthew 2:2 in Panjabi 2 ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ ।
Matthew 2:7 in Panjabi 7 ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ ।
Matthew 22:42 in Panjabi 42 ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ ।
Matthew 22:45 in Panjabi 45 ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ ?
Luke 1:78 in Panjabi 78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
Romans 1:3 in Panjabi 3 ਅਰਥਾਤ ਆਪਣੇ ਪੁੱਤਰ ਦੇ ਵਿਖੇ ਵਿੱਚ ਜੋ ਸਰੀਰਕ ਤੋਰ ਤੇ ਦਾਊਦ ਦੀ ਪੀੜ੍ਹੀ ਵਿੱਚੋਂ ਪੈਦਾ ਹੋਇਆ ।
Romans 9:5 in Panjabi 5 ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ !
2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
Revelation 1:1 in Panjabi 1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ ।
Revelation 1:4 in Panjabi 4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ । ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ ।
Revelation 2:7 in Panjabi 7 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ।
Revelation 2:11 in Panjabi 11 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੇਗੀ ।
Revelation 2:17 in Panjabi 17 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ ।
Revelation 2:28 in Panjabi 28 ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ ।
Revelation 3:6 in Panjabi 6 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 3:13 in Panjabi 13 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 3:22 in Panjabi 22 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।
Revelation 5:5 in Panjabi 5 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।
Revelation 22:6 in Panjabi 6 ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ ।
Revelation 22:11 in Panjabi 11 ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ ।
Revelation 22:20 in Panjabi 20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ । ਆਮੀਨ । ਹੇ ਪ੍ਰਭੂ ਯਿਸੂ, ਆਓ !