Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।
Other Translations King James Version (KJV) And the Spirit and the bride say, Come. And let him that heareth say, Come. And let him that is athirst come. And whosoever will, let him take the water of life freely.
American Standard Version (ASV) And the Spirit and the bride say, Come. And he that heareth, let him say, Come. And he that is athirst, let him come: he that will, let him take the water of life freely.
Bible in Basic English (BBE) And the Spirit and the bride say, Come. And let him who gives ear, say, Come. And let him who is in need come; and let everyone desiring it take of the water of life freely.
Darby English Bible (DBY) And the Spirit and the bride say, Come. And let him that hears say, Come. And let him that is athirst come; he that will, let him take [the] water of life freely.
World English Bible (WEB) The Spirit and the bride say, "Come!" He who hears, let him say, "Come!" He who is thirsty, let him come. He who desires, let him take the water of life freely.
Young's Literal Translation (YLT) And the Spirit and the Bride say, Come; and he who is hearing -- let him say, Come; and he who is thirsting -- let him come; and he who is willing -- let him take the water of life freely.
Cross Reference Psalm 34:8 in Panjabi 8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ ।
Isaiah 2:3 in Panjabi 3 ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ।
Isaiah 2:5 in Panjabi 5 ਹੇ ਯਾਕੂਬ ਦੇ ਘਰਾਣੇ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ ।
Isaiah 12:3 in Panjabi 3 ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ ।
Isaiah 48:16 in Panjabi 16 ਮੇਰੇ ਨੇੜੇ ਆਓ, ਇਹ ਸੁਣੋ, ਮੈਂ ਮੁੱਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸੀ, - ਅਤੇ ਹੁਣ ਪ੍ਰਭੂ ਯਹੋਵਾਹ ਨੇ ਆਪਣੇ ਆਤਮਾ ਨਾਲ ਮੈਨੂੰ ਭੇਜਿਆ ਹੈ ।
Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Jeremiah 50:5 in Panjabi 5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ ।
Micah 4:2 in Panjabi 2 ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ”, ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ ।
Zechariah 8:21 in Panjabi 21 ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ ।
John 1:39 in Panjabi 39 ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਵੇਖੋ ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ । ਉਨ੍ਹਾਂ ਨੇ ਥਾਂ ਵੇਖੀ ਜਿੱਥੇ ਯਿਸੂ ਰਹਿ ਰਿਹਾ ਸੀ । ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ । ਇਹ ਚਾਰ ਕੁ ਵਜੇ ਦਾ ਸਮਾਂ ਸੀ ।
John 4:10 in Panjabi 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
John 4:14 in Panjabi 14 ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ । ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ ।”
John 4:29 in Panjabi 29 “ਇੱਕ ਮਨੁੱਖ ਨੇ ਮੈਨੂੰ ਉਹ ਕੁੱਝ ਦੱਸਿਆ, ਜੋ ਕੁੱਝ ਹੁਣ ਤੱਕ ਮੈਂ ਕੀਤਾ ਹੈ । ਆਓ, ਉਸ ਦੇ ਦਰਸ਼ਣ ਕਰੋ । ਕੀ ਉਹ ਮਸੀਹ ਤਾਂ ਨਹੀਂ ? ”
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
John 16:7 in Panjabi 7 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ । ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ ।
Romans 3:24 in Panjabi 24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ ।
1 Corinthians 2:12 in Panjabi 12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ ।
1 Thessalonians 1:5 in Panjabi 5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ ।
Revelation 2:7 in Panjabi 7 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ।
Revelation 21:2 in Panjabi 2 ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ ।
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 21:9 in Panjabi 9 ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਅਖੀਰਲੀਆਂ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।
Revelation 22:16 in Panjabi 16 ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ । ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ । ਮੈਂ ਸਵੇਰ ਦਾ ਚਮਕਦਾ ਤਾਰਾ ਹਾਂ ।