Revelation 3:1 in Panjabi 1 ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ ।
Other Translations King James Version (KJV) And unto the angel of the church in Sardis write; These things saith he that hath the seven Spirits of God, and the seven stars; I know thy works, that thou hast a name that thou livest, and art dead.
American Standard Version (ASV) And to the angel of the church in Sardis write: These things saith he that hath the seven Spirits of God, and the seven stars: I know thy works, that thou hast a name that thou livest, and thou art dead.
Bible in Basic English (BBE) And to the angel of the church in Sardis say: These things says he who has the seven Spirits of God and the seven stars: I have knowledge of your works, that you seem to be living but are dead.
Darby English Bible (DBY) And to the angel of the assembly in Sardis write: These things saith he that has the seven Spirits of God, and the seven stars: I know thy works, that thou hast a name that thou livest, and art dead.
World English Bible (WEB) "And to the angel of the assembly in Sardis write: He who has the seven Spirits of God, and the seven stars says these things: "I know your works, that you have a reputation of being alive, but you are dead.
Young's Literal Translation (YLT) And to the messenger of the assembly in Sardis write: These things saith he who is having the Seven Spirits of God, and the seven stars: I have known thy works, and that thou hast the name that thou dost live, and thou art dead;
Cross Reference Luke 15:24 in Panjabi 24 ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ । ਸੋ ਉਹ ਖੁਸ਼ੀ ਕਰਨ ਲੱਗੇ ।
Luke 15:32 in Panjabi 32 ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ ।
John 1:16 in Panjabi 16 ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
John 1:33 in Panjabi 33 “ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
John 15:26 in Panjabi 26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ । ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ । ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ ।
John 20:22 in Panjabi 22 ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
Ephesians 2:5 in Panjabi 5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ !
Colossians 2:13 in Panjabi 13 ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ ।
1 Timothy 5:6 in Panjabi 6 ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ ।
James 2:26 in Panjabi 26 ਜਿਸ ਤਰ੍ਹਾਂ ਸਰੀਰ ਆਤਮਾ ਤੋਂ ਬਿਨ੍ਹਾਂ ਮੁਰਦਾ ਹੈ ਉਸੇ ਤਰ੍ਹਾਂ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੁਰਦਾ ਹੈ ।
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
Jude 1:12 in Panjabi 12 ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ । ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ । ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ ।
Revelation 1:4 in Panjabi 4 ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ । ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।
Revelation 1:16 in Panjabi 16 ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ ।
Revelation 1:20 in Panjabi 20 ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ।
Revelation 2:9 in Panjabi 9 ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ ।
Revelation 2:13 in Panjabi 13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ । ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ ।
Revelation 2:19 in Panjabi 19 ਮੈਂ ਤੇਰੇ ਕੰਮਾਂ, ਪਿਆਰ , ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ ।
Revelation 4:5 in Panjabi 5 ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ ।
Revelation 5:6 in Panjabi 6 ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ । ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ ।