Revelation 3:10 in Panjabi 10 ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ ।
Other Translations King James Version (KJV) Because thou hast kept the word of my patience, I also will keep thee from the hour of temptation, which shall come upon all the world, to try them that dwell upon the earth.
American Standard Version (ASV) Because thou didst keep the word of my patience, I also will keep thee from the hour of trial, that `hour' which is to come upon the whole world, to try them that dwell upon the earth.
Bible in Basic English (BBE) Because you have kept my word in quiet strength, I will keep you from the hour of testing which is coming on all the world, to put to the test those who are on earth.
Darby English Bible (DBY) Because thou hast kept the word of my patience, *I* also will keep thee out of the hour of trial, which is about to come upon the whole habitable world, to try them that dwell upon the earth.
World English Bible (WEB) Because you kept my command to endure, I also will keep you from the hour of testing, which is to come on the whole world, to test those who dwell on the earth.
Young's Literal Translation (YLT) `Because thou didst keep the word of my endurance, I also will keep thee from the hour of the trial that is about to come upon all the world, to try those dwelling upon the earth.
Cross Reference Isaiah 24:17 in Panjabi 17 ਹੇ ਧਰਤੀ ਦੇ ਵਾਸੀਓ, ਖੌਫ਼, ਭੋਹਰਾ ਤੇ ਫੰਦਾ ਤੁਹਾਡੇ ਉੱਤੇ ਹਨ !
Daniel 12:10 in Panjabi 10 ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
Matthew 24:14 in Panjabi 14 ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ ।
Matthew 26:41 in Panjabi 41 ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ । ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ ।
Mark 14:9 in Panjabi 9 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ ।
Luke 2:1 in Panjabi 1 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ ।
Romans 1:8 in Panjabi 8 ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ ।
1 Corinthians 10:13 in Panjabi 13 ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ ।
Ephesians 6:13 in Panjabi 13 ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁੱਝ ਪੂਰਾ ਕਰਕੇ ਸਥਿਰ ਰਹਿ ਸਕੋ ।
James 3:12 in Panjabi 12 ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ ।
1 Peter 4:12 in Panjabi 12 ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ
2 Peter 2:9 in Panjabi 9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !
Revelation 1:9 in Panjabi 9 ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 6:10 in Panjabi 10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ ?
Revelation 8:13 in Panjabi 13 ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ !
Revelation 11:10 in Panjabi 10 ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ ।
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 13:10 in Panjabi 10 ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ । ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ । ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 14:12 in Panjabi 12 ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ ।
Revelation 17:8 in Panjabi 8 ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ ।