Revelation 3:18 in Panjabi 18 ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ ।
Other Translations King James Version (KJV) I counsel thee to buy of me gold tried in the fire, that thou mayest be rich; and white raiment, that thou mayest be clothed, and that the shame of thy nakedness do not appear; and anoint thine eyes with eyesalve, that thou mayest see.
American Standard Version (ASV) I counsel thee to buy of me gold refined by fire, that thou mayest become rich; and white garments, that thou mayest clothe thyself, and `that' the shame of thy nakedness be not made manifest; and eyesalve to anoint thine eyes, that thou mayest see.
Bible in Basic English (BBE) If you are wise you will get from me gold tested by fire, so that you may have true wealth; and white robes to put on, so that your shame may not be seen; and oil for your eyes, so that you may see.
Darby English Bible (DBY) I counsel thee to buy of me gold purified by fire, that thou mayest be rich; and white garments, that thou mayest be clothed, and that the shame of thy nakedness may not be made manifest; and eye-salve to anoint thine eyes, that thou mayest see.
World English Bible (WEB) I counsel you to buy from me gold refined by fire, that you may become rich; and white garments, that you may clothe yourself, and that the shame of your nakedness may not be revealed; and eye salve to anoint your eyes, that you may see.
Young's Literal Translation (YLT) I counsel thee to buy from me gold fired by fire, that thou mayest be rich, and white garments that thou mayest be arrayed, and the shame of thy nakedness may not be manifest, and with eye-salve anoint thine eyes, that thou mayest see.
Cross Reference Psalm 16:7 in Panjabi 7 ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ ।
Psalm 32:8 in Panjabi 8 ਮੈਂ ਤੈਂਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਂਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਂਨੂੰ ਸਲਾਹ ਦਿਆਂਗਾ ।
Psalm 73:24 in Panjabi 24 ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰਖੇਂਗਾ ।
Psalm 107:11 in Panjabi 11 ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਤਾ,
Proverbs 1:25 in Panjabi 25 ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ ।
Proverbs 1:30 in Panjabi 30 ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,
Proverbs 19:20 in Panjabi 20 ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ ।
Proverbs 23:23 in Panjabi 23 ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ ।
Ecclesiastes 8:2 in Panjabi 2 ਮੈਂ ਕਹਿੰਦਾ ਹਾਂ ਕਿ ਤੂੰ ਰਾਜੇ ਦੇ ਹੁਕਮ ਨੂੰ, ਪਰਮੇਸ਼ੁਰ ਦੀ ਸੌਂਹ ਦੇ ਕਾਰਨ ਮੰਨਦਾ ਰਹਿ ।
Isaiah 47:3 in Panjabi 3 ਤੇਰਾ ਨੰਗੇਜ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ ।
Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Jeremiah 13:26 in Panjabi 26 ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ ।
Daniel 12:2 in Panjabi 2 ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ ।
Micah 1:11 in Panjabi 11 ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ ।
Nahum 3:5 in Panjabi 5 ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਮੈਂ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ !
Malachi 3:3 in Panjabi 3 ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਧਰਮ ਨਾਲ ਯਹੋਵਾਹ ਲਈ ਭੇਟ ਚੜ੍ਹਾਉਣਗੇ ।
Matthew 13:44 in Panjabi 44 ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁੱਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ ।
Matthew 25:9 in Panjabi 9 ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ ।
Luke 12:21 in Panjabi 21 ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ ।
John 9:6 in Panjabi 6 ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ ।
1 Corinthians 3:12 in Panjabi 12 ਪਰ ਜੇ ਕੋਈ ਉਸ ਨੀਂਹ ਉੱਤੇ ਸੋਨੇ, ਚਾਂਦੀ, ਬਹੁਮੁੱਲੇ ਪੱਥਰਾਂ, ਲੱਕੜਾਂ, ਘਾਹ-ਫੂਸ ਦੀ ਉਸਾਰੀ ਕਰੇ ।
2 Corinthians 5:3 in Panjabi 3 ਤਾਂ ਜੋ ਅਸੀਂ ਇਸ ਨੂੰ ਪਹਿਨ ਕੇ ਨੰਗੇ ਨਾ ਪਾਏ ਜਾਈਏ ।
2 Corinthians 8:9 in Panjabi 9 ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ ।
1 Timothy 6:18 in Panjabi 18 ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
1 Peter 1:7 in Panjabi 7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ ।
1 John 2:20 in Panjabi 20 ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁੱਝ ਜਾਣਦੇ ਹੋ ।
Revelation 2:9 in Panjabi 9 ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ ।
Revelation 3:4 in Panjabi 4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ ।
Revelation 3:17 in Panjabi 17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ ।
Revelation 7:13 in Panjabi 13 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ ?
Revelation 16:15 in Panjabi 15 ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ । ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ ।
Revelation 19:8 in Panjabi 8 ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ ।