Revelation 3:7 in Panjabi 7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
Other Translations King James Version (KJV) And to the angel of the church in Philadelphia write; These things saith he that is holy, he that is true, he that hath the key of David, he that openeth, and no man shutteth; and shutteth, and no man openeth;
American Standard Version (ASV) And to the angel of the church in Philadelphia write: These things saith he that is holy, he that is true, he that hath the key of David, he that openeth and none shall shut, and that shutteth and none openeth:
Bible in Basic English (BBE) And to the angel of the church in Philadelphia say: These things says he who is holy, he who is true, he who has the key of David, opening the door so that it may be shut by no one, and shutting it so that it may be open to no one.
Darby English Bible (DBY) And to the angel of the assembly in Philadelphia write: These things saith the holy, the true; he that has the key of David, he who opens and no one shall shut, and shuts and no one shall open:
World English Bible (WEB) "To the angel of the assembly in Philadelphia write: "He who is holy, he who is true, he who has the key of David, he who opens and no one can shut, and who shuts and no one opens, says these things:
Young's Literal Translation (YLT) `And to the messenger of the assembly in Philadelphia write: These things saith he who is holy, he who is true, he who is having the key of David, he who is opening and no one doth shut, and he shutteth and no one doth open!
Cross Reference Job 11:10 in Panjabi 10 ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ, ਅਤੇ ਨਿਆਂ ਲਈ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ ?
Job 12:14 in Panjabi 14 ਵੇਖੋ, ਜੋ ਉਹ ਢਾਹ ਸੁੱਟਦਾ, ਉਸ ਨੂੰ ਬਣਾਇਆ ਨਹੀਂ ਜਾ ਸਕਦਾ, ਜਿਸ ਮਨੁੱਖ ਉੱਤੇ ਉਹ ਬੰਧਨ ਪਾਉਂਦਾ ਹੈ, ਉਹ ਖੁੱਲ੍ਹ ਨਹੀਂ ਸਕਦਾ ।
Psalm 16:10 in Panjabi 10 ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ ।
Psalm 89:18 in Panjabi 18 ਸਾਡੀ ਢਾਲ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ ।
Psalm 145:17 in Panjabi 17 ਯਹੋਵਾਹ ਆਪਣੇ ਸਾਰੇ ਰਾਹਾਂ ਵਿੱਚ ਧਰਮੀ ਹੈ, ਅਤੇ ਆਪਣੇ ਸਾਰੇ ਕੰਮਾਂ ਵਿੱਚ ਦਯਾਵਾਨ ਹੈ ।
Isaiah 6:3 in Panjabi 3 ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ ।”
Isaiah 22:22 in Panjabi 22 ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ, ਜੋ ਉਹ ਖੋਲ੍ਹੇਗਾ, ਕੋਈ ਬੰਦ ਨਾ ਕਰ ਸਕੇਗਾ ਅਤੇ ਜੋ ਉਹ ਬੰਦ ਕਰੇਗਾ, ਕੋਈ ਖੋਲ੍ਹ ਨਾ ਸਕੇਗਾ ।
Isaiah 30:11 in Panjabi 11 ਰਸਤੇ ਤੋਂ ਹਟੋ, ਮਾਰਗ ਤੋਂ ਫਿਰ ਜਾਓ, ਇਸਰਾਏਲ ਦੇ ਪਵਿੱਤਰ ਪੁਰਖ ਨੂੰ ਸਾਡੇ ਅੱਗਿਓਂ ਹਟਾ ਦਿਓ !
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 41:16 in Panjabi 16 ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ ।
Isaiah 41:20 in Panjabi 20 ਤਾਂ ਜੋ ਲੋਕ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਤੇ ਸਮਝਣ ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਇਹ ਸਿਰਜਿਆ ਹੈ ।
Isaiah 47:4 in Panjabi 4 ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 48:17 in Panjabi 17 ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ ।
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Matthew 16:19 in Panjabi 19 ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁੱਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁੱਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ ।
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।
Mark 1:24 in Panjabi 24 ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ । ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ !
Luke 1:32 in Panjabi 32 ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ ।
Luke 4:34 in Panjabi 34 ਹੇ ਯਿਸੂ ਨਾਸਰੀ ! ਤੇਰਾ ਸਾਡੇ ਨਾਲ ਕੀ ਕੰਮ ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ । ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
Acts 3:14 in Panjabi 14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।
Revelation 1:18 in Panjabi 18 ਅਤੇ ਜਿਉਂਦਾ ਹਾਂ । ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ ।
Revelation 2:1 in Panjabi 1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
Revelation 3:14 in Panjabi 14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
Revelation 4:8 in Panjabi 8 ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ !
Revelation 5:3 in Panjabi 3 ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 6:10 in Panjabi 10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ ?
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 16:7 in Panjabi 7 ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ ! ।
Revelation 19:2 in Panjabi 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।
Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।
Revelation 21:5 in Panjabi 5 ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁੱਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ।