Revelation 6:12 in Panjabi 12 ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ ।
Other Translations King James Version (KJV) And I beheld when he had opened the sixth seal, and, lo, there was a great earthquake; and the sun became black as sackcloth of hair, and the moon became as blood;
American Standard Version (ASV) And I saw when he opened the sixth seal, and there was a great earthquake; and the sun became black as sackcloth of hair, and the whole moon became as blood;
Bible in Basic English (BBE) And I saw when the sixth stamp was undone, and there was a great earth-shock; and the sun became black as haircloth, and all the moon became as blood;
Darby English Bible (DBY) And I saw when it opened the sixth seal, and there was a great earthquake; and the sun became black as hair sackcloth, and the whole moon became as blood,
World English Bible (WEB) I saw when he opened the sixth seal, and there was a great earthquake. The sun became black as sackcloth made of hair, and the whole moon became as blood.
Young's Literal Translation (YLT) And I saw when he opened the sixth seal, and lo, a great earthquake came, and the sun became black as sackcloth of hair, and the moon became as blood,
Cross Reference 1 Kings 19:11 in Panjabi 11 ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ । ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਹਾੜ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ । ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ ।
Isaiah 13:9 in Panjabi 9 ਵੇਖੋ, ਯਹੋਵਾਹ ਦਾ ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਭਰਪੂਰ ਦਿਨ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ ।
Isaiah 24:23 in Panjabi 23 ਤਦ ਚੰਦ ਘਾਬਰ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ ।
Isaiah 29:6 in Panjabi 6 ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ ।
Isaiah 50:3 in Panjabi 3 ਮੈਂ ਅਕਾਸ਼ ਨੂੰ ਜਾਣੋ ਸੋਗ ਦਾ ਕਾਲਾ ਕੱਪੜਾ ਪਹਿਨਾਉਂਦਾ ਹਾਂ, ਅਤੇ ਤੱਪੜ ਉਹਨਾਂ ਦਾ ਓੜ੍ਹਨਾ ਬਣਾ ਦਿੰਦਾ ਹਾਂ ।
Isaiah 60:19 in Panjabi 19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ ।
Ezekiel 32:7 in Panjabi 7 ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ । ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ ।
Joel 2:10 in Panjabi 10 ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ । ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ ।
Joel 2:30 in Panjabi 30 ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅੱਗ ਅਤੇ ਧੂੰਏਂ ਦਾ ਥੰਮ੍ਹ ।
Joel 3:15 in Panjabi 15 ਸੂਰਜ ਅਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਨਹੀਂ ਦਿੰਦੇ !
Amos 1:1 in Panjabi 1 ਆਮੋਸ ਦੇ ਬਚਨ, ਜਿਹੜੀ ਤਕੋਆ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ । ਇਹ ਯਹੂਦਾਹ ਦੇ ਰਾਜੇ ਊਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ ।
Amos 8:9 in Panjabi 9 ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨੇਰਾ ਕਰ ਦਿਆਂਗਾ ।
Haggai 2:6 in Panjabi 6 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ ।
Haggai 2:21 in Panjabi 21 ਯਹੂਦਾਹ ਦੇ ਹਾਕਮ ਜ਼ਰੁੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,
Zechariah 14:5 in Panjabi 5 ਤੁਸੀਂ ਮੇਰੇ ਪਹਾੜ ਦੀ ਘਾਟੀ ਦੇ ਵਿੱਚ ਦੀ ਭੱਜੋਗੇ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ ।
Matthew 24:7 in Panjabi 7 ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ ।
Matthew 24:29 in Panjabi 29 ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ ।
Matthew 27:45 in Panjabi 45 ਦੁਪਹਿਰ ਤੋਂ ਲੈ ਕੇ ਤੀਜੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ ।
Matthew 27:54 in Panjabi 54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ !
Matthew 28:2 in Panjabi 2 ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ ।
Mark 13:24 in Panjabi 24 ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ।
Mark 15:33 in Panjabi 33 ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ ।
Luke 23:44 in Panjabi 44 ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ ।
Acts 2:19 in Panjabi 19 ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਲਹੂ ਅਤੇ ਅੱਗ ਤੇ ਧੁੰਏਂ ਦੇ ਬੱਦਲ ਵਿਖਾਵਾਂਗਾ ।
Revelation 8:5 in Panjabi 5 ਤਾਂ ਦੂਤ ਨੇ ਧੂਪਦਾਨੀ ਲਈ ਅਤੇ ਜਗਵੇਦੀ ਦੀ ਕੁੱਝ ਅੱਗ ਉਸ ਵਿੱਚ ਭਰ ਕੇ ਧਰਤੀ ਉੱਤੇ ਸੁੱਟ ਦਿੱਤੀ ਤਦ ਬੱਦਲ ਦੀਆਂ ਗਰਜਾਂ ਅਤੇ ਅਵਾਜ਼ਾਂ ਅਤੇ ਬਿਜਲੀ ਦੀਆਂ ਲਿਸ਼ਕਾਂ ਹੋਈਆਂ ਅਤੇ ਭੂਚਾਲ ਆਇਆ !
Revelation 11:13 in Panjabi 13 ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ।
Revelation 16:18 in Panjabi 18 ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਆਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ, ਅਤੇ ਅਜਿਹਾ ਵੱਡਾ ਭੂਚਾਲ ਆਇਆ ਕਿ ਧਰਤੀ ਉੱਤੇ ਜਦੋਂ ਦੇ ਮਨੁੱਖ ਹੋਏ ਐਡਾ ਵੱਡਾ ਅਤੇ ਭਾਰਾ ਭੂਚਾਲ ਕਦੇ ਨਹੀਂ ਸੀ ਆਇਆ !