Revelation 7:12 in Panjabi 12 ਅਤੇ ਬੋਲੇ, - ਆਮੀਨ ! ਸਾਡੇ ਪਰਮੇਸ਼ੁਰ ਦਾ ਧੰਨਵਾਦ, ਮਹਿਮਾ, ਬੁੱਧ, ਸ਼ੁਕਰ, ਮਾਣ, ਸਮਰੱਥਾ ਅਤੇ ਸ਼ਕਤੀ ਜੁੱਗੋ-ਜੁੱਗ ਹੋਵੇ ! ਆਮੀਨ ।
Other Translations King James Version (KJV) Saying, Amen: Blessing, and glory, and wisdom, and thanksgiving, and honour, and power, and might, be unto our God for ever and ever. Amen.
American Standard Version (ASV) saying, Amen: Blessing, and glory, and wisdom, and thanksgiving, and honor, and power, and might, `be' unto our God for ever and ever. Amen.
Bible in Basic English (BBE) So be it. Let blessing and glory and wisdom and praise and honour and power and strength be given to our God for ever and ever. So be it.
Darby English Bible (DBY) saying, Amen: Blessing, and glory, and wisdom, and thanksgiving, and honour, and power, and strength, to our God, to the ages of ages. Amen.
World English Bible (WEB) saying, "Amen! Blessing, glory, wisdom, thanksgiving, honor, power, and might, be to our God forever and ever! Amen."
Young's Literal Translation (YLT) saying, `Amen! the blessing, and the glory, and the wisdom, and the thanksgiving, and the honour, and the power, and the strength, `are' to our God -- to the ages of the ages! Amen!'
Cross Reference Nehemiah 12:8 in Panjabi 8 ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ ।
Nehemiah 12:46 in Panjabi 46 ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ ।
Psalm 41:13 in Panjabi 13 ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ ।
Psalm 50:14 in Panjabi 14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
Psalm 72:19 in Panjabi 19 ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ ! ਆਮੀਨ ਤੇ ਆਮੀਨ ! । ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ ।
Psalm 89:52 in Panjabi 52 ਯਹੋਵਾਹ ਸਦਾ ਤੱਕ ਮੁਬਾਰਕ ਹੋਵੇ ! ਆਮੀਨ, ਫੇਰ ਆਮੀਨ ! ।
Psalm 95:2 in Panjabi 2 ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ !
Psalm 100:4 in Panjabi 4 ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ ।
Psalm 106:48 in Panjabi 48 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ ! ਹੇ ਸਾਰੀ ਪਰਜਾ, ਆਖ “ਆਮੀਨ ! “ ਹਲਲੂਯਾਹ ! ।
Psalm 107:22 in Panjabi 22 ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ ।
Psalm 116:17 in Panjabi 17 ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ ।
Psalm 147:7 in Panjabi 7 ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Jeremiah 33:9 in Panjabi 9 ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ ।
Jeremiah 33:11 in Panjabi 11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ । ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
Jonah 2:9 in Panjabi 9 ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ ।”
Matthew 6:13 in Panjabi 13 ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ । ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ । ਆਮੀਨ ।
2 Corinthians 4:15 in Panjabi 15 ਕਿਉਂਕਿ ਸਭ ਕੁੱਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ ।
2 Corinthians 9:11 in Panjabi 11 ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ ।
Colossians 2:7 in Panjabi 7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ ।
Colossians 3:17 in Panjabi 17 ਅਤੇ ਸਭ ਜੋ ਕੁੱਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ ।
Jude 1:25 in Panjabi 25 ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ । ਆਮੀਨ ।
Revelation 1:18 in Panjabi 18 ਅਤੇ ਜਿਉਂਦਾ ਹਾਂ । ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ ।
Revelation 5:12 in Panjabi 12 ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ !
Revelation 19:4 in Panjabi 4 ਤਾਂ ਉਹ ਚੌਵੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ !