Revelation 7:2 in Panjabi 2 ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ, ਚੜ੍ਹਦੇ ਪਾਸਿਓਂ ਉੱਠਦਾ ਵੇਖਿਆ ਅਤੇ ਉਸ ਨੇ ਉਹਨਾਂ ਚਾਰਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ ਕਿ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ, ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ ।
Other Translations King James Version (KJV) And I saw another angel ascending from the east, having the seal of the living God: and he cried with a loud voice to the four angels, to whom it was given to hurt the earth and the sea,
American Standard Version (ASV) And I saw another angel ascend from the sunrising, having the seal of the living God: and he cried with a great voice to the four angels to whom it was given to hurt the earth and the sea,
Bible in Basic English (BBE) And I saw another angel coming up from the east, having the mark of the living God: and he said with a great voice to the four angels, to whom it was given to do damage to the earth and the sea,
Darby English Bible (DBY) And I saw another angel ascending from [the] sunrising, having [the] seal of [the] living God; and he cried with a loud voice to the four angels to whom it had been given to hurt the earth and the sea,
World English Bible (WEB) I saw another angel ascend from the sunrise, having the seal of the living God. He cried with a loud voice to the four angels to whom it was given to harm the earth and the sea,
Young's Literal Translation (YLT) and I saw another messenger going up from the rising of the sun, having a seal of the living God, and he did cry with a great voice to the four messengers, to whom it was given to injure the land and the sea, saying,
Cross Reference Deuteronomy 5:26 in Panjabi 26 ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ ?
1 Samuel 17:26 in Panjabi 26 ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ ?
1 Samuel 17:36 in Panjabi 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ !
2 Kings 19:4 in Panjabi 4 ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜਾ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਤੇ ਝਿੜਕੇ । ਇਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ ।
Song of Solomon 8:6 in Panjabi 6 ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Malachi 4:2 in Panjabi 2 ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ । ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ ।
Matthew 26:63 in Panjabi 63 ਪਰ ਯਿਸੂ ਚੁੱਪ ਹੀ ਰਿਹਾ ਅਤੇ ਪ੍ਰਧਾਨ ਜਾਜਕ ਨੇ ਉਹ ਨੂੰ ਆਖਿਆ, ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ ਕਿ ਜੇ ਤੂੰ ਮਸੀਹ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਾਨੂੰ ਦੱਸ ।
John 6:27 in Panjabi 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
Acts 7:30 in Panjabi 30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।
2 Corinthians 1:22 in Panjabi 22 ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ ।
Ephesians 1:13 in Panjabi 13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ !
Ephesians 4:30 in Panjabi 30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ !
1 Thessalonians 1:9 in Panjabi 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ ।
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
Hebrews 12:22 in Panjabi 22 ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ ।
Revelation 1:3 in Panjabi 3 ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ ।
Revelation 5:2 in Panjabi 2 ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ ?
Revelation 7:3 in Panjabi 3 ਜਿਨ੍ਹਾਂ ਸਮਾਂ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ ਦੇ ਮੱਥੇ ਉੱਤੇ ਮੋਹਰ ਨਾ ਲਾਈਏ, ਤੁਸੀਂ ਧਰਤੀ ਜਾਂ ਸਮੁੰਦਰ ਜਾਂ ਰੁੱਖਾਂ ਦਾ ਵਿਗਾੜ ਨਾ ਕਰੋ ।
Revelation 8:3 in Panjabi 3 ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ ।
Revelation 8:7 in Panjabi 7 ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ ।
Revelation 9:4 in Panjabi 4 ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ ।
Revelation 10:1 in Panjabi 1 ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ ।
Revelation 10:4 in Panjabi 4 ਅਤੇ ਜਦੋਂ ਉਹ ਸੱਤੇ ਗਰਜਾਂ ਬੋਲ ਹਟੀਆਂ ਤਾਂ ਮੈਂ ਲਿਖਣ ਲੱਗਾ ਅਤੇ ਮੈਂ ਇੱਕ ਅਵਾਜ਼ ਸਵਰਗ ਇਹ ਆਖਦੇ ਸੁਣੀ ਕਿ ਜਿਹੜੀਆਂ ਗੱਲਾਂ ਉਹਨਾਂ ਸੱਤਾਂ ਗਰਜਾਂ ਨੇ ਸੁਣਾਈਆਂ ਉਨ੍ਹਾਂ ਉੱਤੇ ਮੋਹਰ ਲਾ ਅਤੇ ਉਨ੍ਹਾਂ ਨੂੰ ਨਾ ਲਿਖ !