Revelation 9:20 in Panjabi 20 ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
Other Translations King James Version (KJV) And the rest of the men which were not killed by these plagues yet repented not of the works of their hands, that they should not worship devils, and idols of gold, and silver, and brass, and stone, and of wood: which neither can see, nor hear, nor walk:
American Standard Version (ASV) And the rest of mankind, who were not killed with these plagues, repented not of the works of their hands, that they should not worship demons, and the idols of gold, and of silver, and of brass, and of stone, and of wood; which can neither see, nor hear, nor walk:
Bible in Basic English (BBE) And the rest of the people, who were not put to death by these evils, were not turned from the works of their hands, but went on giving worship to evil spirits, and images of gold and silver and brass and stone and wood which have no power of seeing or hearing or walking:
Darby English Bible (DBY) And the rest of men who were not killed with these plagues repented not of the works of their hands, that they should not worship demons, and the golden and silver and brazen and stone and wooden idols, which can neither see nor hear nor walk.
World English Bible (WEB) The rest of mankind, who were not killed with these plagues, didn't repent of the works of their hands, that they wouldn't worship demons, and the idols of gold, and of silver, and of brass, and of stone, and of wood; which can neither see, nor hear, nor walk.
Young's Literal Translation (YLT) and the rest of men, who were not killed in these plagues, neither did reform from the works of their hands, that they may not bow before the demons, and idols, those of gold, and those of silver, and those of brass, and those of stone, and those of wood, that are neither able to see, nor to hear, nor to walk,
Cross Reference Leviticus 17:7 in Panjabi 7 ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ । ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ ।
Deuteronomy 31:29 in Panjabi 29 ਕਿਉਂ ਜੋ ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਅਦ ਤੁਸੀਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਹੀ ਵਿਗਾੜ ਲਓਗੇ ਅਤੇ ਉਸ ਮਾਰਗ ਤੋਂ ਮੁੜ ਜਾਓਗੇ ਜਿਸ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ, ਅਤੇ ਆਖਿਰੀ ਦਿਨਾਂ ਵਿੱਚ ਬੁਰਿਆਈ ਤੁਹਾਡੇ ਉੱਤੇ ਆ ਪਵੇਗੀ ਕਿਉਂ ਜੋ ਤੁਸੀਂ ਉਹ ਕਰੋਗੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਹੈ ਅਤੇ ਤੁਸੀਂ ਆਪਣੇ ਹੱਥਾਂ ਦੇ ਕੰਮਾਂ ਨਾਲ ਉਹ ਨੂੰ ਕ੍ਰੋਧਵਾਨ ਬਣਾਉਗੇ । “
Deuteronomy 32:17 in Panjabi 17 ਉਨ੍ਹਾਂ ਨੇ ਭ੍ਰਿਸ਼ਟ ਆਤਮਾਂ ਅੱਗੇ, ਜਿਹੜੇ ਦੇਵਤੇ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ ।
2 Kings 22:17 in Panjabi 17 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ । ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ ।
2 Chronicles 28:22 in Panjabi 22 ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
2 Chronicles 34:25 in Panjabi 25 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
Psalm 106:37 in Panjabi 37 ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆ ਲਈ ਬਲੀਦਾਨ ਕੀਤਾ ।
Psalm 115:4 in Panjabi 4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Psalm 135:15 in Panjabi 15 ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Isaiah 2:8 in Panjabi 8 ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ !
Isaiah 40:19 in Panjabi 19 ਮੂਰਤ ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜੀਰਾਂ ਬਣਾਉਂਦਾ ਹੈ ।
Isaiah 41:7 in Panjabi 7 ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ । ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਮੇਖਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ ।
Isaiah 42:17 in Panjabi 17 ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ !”
Isaiah 44:9 in Panjabi 9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ ।
Isaiah 46:5 in Panjabi 5 ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ ?
Jeremiah 1:16 in Panjabi 16 ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 8:4 in Panjabi 4 ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ ?
Jeremiah 10:3 in Panjabi 3 ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ ।
Jeremiah 10:8 in Panjabi 8 ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ ।
Jeremiah 10:14 in Panjabi 14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ ।
Jeremiah 15:19 in Panjabi 19 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁੱਖ ਖਲੋ ਸੱਕੇਂ । ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ । ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ ।
Jeremiah 25:6 in Panjabi 6 ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਓ, ਨਾ ਉਹਨਾਂ ਦੀ ਪੂਜਾ ਕਰੋ, ਨਾ ਉਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜਾਓ, ਤਾਂ ਮੈਂ ਤੁਹਾਨੂੰ ਹਰਜਾ ਨਾ ਪਾਵਾਂਗਾ
Jeremiah 44:8 in Panjabi 8 ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ ?
Jeremiah 51:17 in Panjabi 17 ਹਰੇਕ ਆਦਮੀ ਵਹਿਸ਼ੀ ਅਤੇ ਅਣਜਾਣ ਹੋ ਗਿਆ ਹੈ, ਹਰੇਕ ਸਰਾਫ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਹਨਾਂ ਵਿੱਚ ਸਾਹ ਨਹੀਂ ।
Daniel 5:23 in Panjabi 23 ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ ।
Habakkuk 2:18 in Panjabi 18 ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ ?
Matthew 21:32 in Panjabi 32 ਕਿਉਂ ਜੋ ਯੂਹੰਨਾ ਧਾਰਮਿਕਤਾ ਦੇ ਰਾਹੀਂ ਤੁਹਾਡੇ ਕੋਲ ਆਇਆ ਅਤੇ ਤੁਸੀਂ ਉਸ ਉੱਤੇ ਵਿਸ਼ਵਾਸ ਨਾ ਕੀਤਾ ਪਰ ਮਸੂਲੀਆਂ ਅਤੇ ਕੰਜਰੀਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਤੁਸੀਂ ਇਹ ਵੇਖ ਕੇ ਬਾਅਦ ਵਿੱਚ ਵੀ ਨਾ ਪਛਤਾਏ ਕਿ ਉਸ ਉੱਤੇ ਵਿਸ਼ਵਾਸ ਕਰਦੇ ।
Acts 7:41 in Panjabi 41 ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ ।
Acts 17:29 in Panjabi 29 ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ ।
Acts 19:26 in Panjabi 26 ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ, ।
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
1 Corinthians 10:20 in Panjabi 20 ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ !
2 Corinthians 12:21 in Panjabi 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ ।
1 Timothy 4:1 in Panjabi 1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ ।
Revelation 2:21 in Panjabi 21 ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ ।
Revelation 9:21 in Panjabi 21 ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ ।
Revelation 16:8 in Panjabi 8 ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ । ਤਾਂ ਉਹ ਨੂੰ ਇਹ ਦਿੱਤਾ ਗਿਆ ਜੋ ਮਨੁੱਖਾਂ ਨੂੰ ਅੱਗ ਨਾਲ ਝੁਲਸੇ