Romans 1:20 in Panjabi 20 ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ ।
Other Translations King James Version (KJV) For the invisible things of him from the creation of the world are clearly seen, being understood by the things that are made, even his eternal power and Godhead; so that they are without excuse:
American Standard Version (ASV) For the invisible things of him since the creation of the world are clearly seen, being perceived through the things that are made, `even' his everlasting power and divinity; that they may be without excuse:
Bible in Basic English (BBE) For from the first making of the world, those things of God which the eye is unable to see, that is, his eternal power and existence, are fully made clear, he having given the knowledge of them through the things which he has made, so that men have no reason for wrongdoing:
Darby English Bible (DBY) -- for from [the] world's creation the invisible things of him are perceived, being apprehended by the mind through the things that are made, both his eternal power and divinity, -- so as to render them inexcusable.
World English Bible (WEB) For the invisible things of him since the creation of the world are clearly seen, being perceived through the things that are made, even his everlasting power and divinity; that they may be without excuse.
Young's Literal Translation (YLT) for the invisible things of Him from the creation of the world, by the things made being understood, are plainly seen, both His eternal power and Godhead -- to their being inexcusable;
Cross Reference Deuteronomy 4:19 in Panjabi 19 ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ ।
Deuteronomy 33:27 in Panjabi 27 ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ । ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ਼ ਕਰ ਦੇ ।
Job 31:26 in Panjabi 26 ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,
Psalm 8:3 in Panjabi 3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
Psalm 19:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ ।
Psalm 33:6 in Panjabi 6 ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 104:5 in Panjabi 5 ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ ।
Psalm 104:31 in Panjabi 31 ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ, —
Psalm 119:90 in Panjabi 90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ,ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ ।
Psalm 139:13 in Panjabi 13 ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ ।
Psalm 148:8 in Panjabi 8 ਅੱਗ ਦੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 26:4 in Panjabi 4 ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ ।
Isaiah 40:26 in Panjabi 26 ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ ।
Jeremiah 5:21 in Panjabi 21 ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
Matthew 5:45 in Panjabi 45 ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ ।
John 1:18 in Panjabi 18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ ।
John 15:22 in Panjabi 22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ ।
Acts 17:29 in Panjabi 29 ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ ।
Romans 1:19 in Panjabi 19 ਕਿਉਂ ਜੋ ਪਰਮੇਸ਼ੁਰ ਦੇ ਬਾਰੇ ਜੋ ਕੁੱਝ ਪਤਾ ਲੱਗ ਸਕਦਾ ਹੈ ਸੋ ਉਨ੍ਹਾਂ ਦੇ ਮਨਾਂ ਵਿੱਚ ਪ੍ਰਗਟ ਹੈ, ਇਸ ਲਈ ਜੋ ਪਰਮੇਸ਼ੁਰ ਨੇ ਉਨ੍ਹਾਂ ਉੱਤੇ ਉਸ ਨੂੰ ਪ੍ਰਗਟ ਕੀਤਾ ।
Romans 2:1 in Panjabi 1 ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ ।
Romans 2:15 in Panjabi 15 ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ ।
Romans 16:26 in Panjabi 26 ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ ।
Colossians 1:15 in Panjabi 15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
Colossians 2:9 in Panjabi 9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ ।
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Hebrews 9:14 in Panjabi 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ ।
Hebrews 11:27 in Panjabi 27 ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ ।