Romans 10:3 in Panjabi 3 ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ ।
Other Translations King James Version (KJV) For they being ignorant of God's righteousness, and going about to establish their own righteousness, have not submitted themselves unto the righteousness of God.
American Standard Version (ASV) For being ignorant of God's righteousness, and seeking to establish their own, they did not subject themselves to the righteousness of God.
Bible in Basic English (BBE) Because, not having knowledge of God's righteousness, and desiring to give effect to their righteousness, they have not put themselves under the righteousness of God.
Darby English Bible (DBY) For they, being ignorant of God's righteousness, and seeking to establish their own [righteousness], have not submitted to the righteousness of God.
World English Bible (WEB) For being ignorant of God's righteousness, and seeking to establish their own righteousness, they didn't subject themselves to the righteousness of God.
Young's Literal Translation (YLT) for not knowing the righteousness of God, and their own righteousness seeking to establish, to the righteousness of God they did not submit.
Cross Reference Leviticus 26:41 in Panjabi 41 ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,
Nehemiah 9:33 in Panjabi 33 ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ ।
Job 33:27 in Panjabi 27 ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ ।
Psalm 71:15 in Panjabi 15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ ।
Psalm 71:19 in Panjabi 19 ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ ?
Isaiah 51:6 in Panjabi 6 ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ ।
Isaiah 51:8 in Panjabi 8 ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ ।
Isaiah 56:1 in Panjabi 1 ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ ।
Isaiah 57:12 in Panjabi 12 ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ ।
Isaiah 64:6 in Panjabi 6 ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ । ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ ।
Jeremiah 23:5 in Panjabi 5 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ । ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Lamentations 3:22 in Panjabi 22 ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ !
Daniel 9:6 in Panjabi 6 ਅਸੀਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਹਨਾਂ ਨੇ ਤੇਰਾ ਨਾਮ ਲੈ ਕੇ ਸਾਡੇ ਰਾਜਿਆਂ, ਸਾਡੇ ਹਾਕਮਾਂ ਅਤੇ ਸਾਡੇ ਪਿਉ-ਦਾਦਿਆਂ ਅਤੇ ਸਾਡੇ ਦੇਸ਼ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Luke 10:29 in Panjabi 29 ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ ?
Luke 15:17 in Panjabi 17 ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ ।
Luke 16:15 in Panjabi 15 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ ।
Luke 18:9 in Panjabi 9 ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,
John 16:9 in Panjabi 9 ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l
Romans 1:17 in Panjabi 17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਹੀ ਤੋਂ ਜਿਉਂਦਾ ਰਹੇਗਾ ।
Romans 3:22 in Panjabi 22 ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ । ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁੱਝ ਫ਼ਰਕ ਨਹੀਂ ਹੈ ।
Romans 3:26 in Panjabi 26 ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ ।
Romans 5:19 in Panjabi 19 ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ ।
Romans 9:30 in Panjabi 30 ਫੇਰ ਅਸੀਂ ਕੀ ਆਖੀਏ ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Galatians 5:3 in Panjabi 3 ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ ।
Philippians 3:9 in Panjabi 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ ।
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
Revelation 3:17 in Panjabi 17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ ।