Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
Other Translations King James Version (KJV) For I would not, brethren, that ye should be ignorant of this mystery, lest ye should be wise in your own conceits; that blindness in part is happened to Israel, until the fulness of the Gentiles be come in.
American Standard Version (ASV) For I would not, brethren, have you ignorant of this mystery, lest ye be wise in your own conceits, that a hardening in part hath befallen Israel, until the fulness of the Gentiles be come in;
Bible in Basic English (BBE) For it is my desire, brothers, that this secret may be clear to you, so that you may not have pride in your knowledge, that Israel has been made hard in part, till all the Gentiles have come in;
Darby English Bible (DBY) For I do not wish you to be ignorant, brethren, of this mystery, that ye may not be wise in your own conceits, that blindness in part is happened to Israel, until the fulness of the nations be come in;
World English Bible (WEB) For I don't desire, brothers,{The word for "brothers" here and where context allows may also be correctly translated "brothers and sisters" or "siblings."} to have you ignorant of this mystery, so that you won't be wise in your own conceits, that a partial hardening has happened to Israel, until the fullness of the Gentiles has come in,
Young's Literal Translation (YLT) For I do not wish you to be ignorant, brethren, of this secret -- that ye may not be wise in your own conceits -- that hardness in part to Israel hath happened till the fulness of the nations may come in;
Cross Reference Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Psalm 72:17 in Panjabi 17 ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ ! ।
Psalm 107:43 in Panjabi 43 ਜੋ ਕੋਈ ਬੁੱਧਵਾਨ ਹੈ ਉਹ ਏਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ ।
Psalm 127:1 in Panjabi 1 ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ । ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ ।
Proverbs 3:5 in Panjabi 5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ ।
Proverbs 26:12 in Panjabi 12 ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ !
Proverbs 26:16 in Panjabi 16 ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ ।
Isaiah 2:1 in Panjabi 1 ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ ।
Isaiah 5:21 in Panjabi 21 ਹਾਇ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ !
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Isaiah 66:18 in Panjabi 18 ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ ।
Hosea 14:9 in Panjabi 9 ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ ।
Micah 4:1 in Panjabi 1 ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Zechariah 14:9 in Panjabi 9 ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਇੱਕ ਹੀ ਹੋਵੇਗਾ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
Romans 1:13 in Panjabi 13 ਅਤੇ ਹੇ ਭਰਾਵੋ, ਮੈਂ ਇਹ ਨਹੀਂ ਚਾਹੁੰਦਾ ਜੋ ਤੁਸੀਂ ਇਸ ਗੱਲ ਤੋਂ ਅਣਜਾਣ ਰਹੋ, ਕਿ ਮੈਂ ਕਿੰਨੀ ਹੀ ਵਾਰੀ ਤੁਹਾਡੇ ਕੋਲ ਆਉਣਾ ਚਾਹਿਆ ਕਿ ਜਿਵੇਂ ਬਾਕੀ ਪਰਾਈਆਂ ਕੌਮਾਂ ਵਿੱਚ ਮੈਨੂੰ ਫਲ ਮਿਲਿਆ, ਉਸੇ ਤਰ੍ਹਾਂ ਤੁਹਾਡੇ ਵਿੱਚ ਵੀ ਮੈਨੂੰ ਕੁੱਝ ਫਲ ਮਿਲੇ ਪਰ ਹੁਣ ਤੱਕ ਮੈਂ ਰੁਕਿਆ ਰਿਹਾ ।
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
Romans 12:16 in Panjabi 16 ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ ।
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
1 Corinthians 10:1 in Panjabi 1 ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ ।
1 Corinthians 12:1 in Panjabi 1 ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਕ ਦਾਤਾਂ ਦੇ ਬਾਰੇ ਅਣਜਾਣ ਰਹੋ ।
2 Corinthians 3:14 in Panjabi 14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ ।
Ephesians 3:3 in Panjabi 3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ !
Ephesians 3:9 in Panjabi 9 ਅਤੇ ਇਸ ਗੱਲ ਨੂੰ ਪਰਗਟ ਕਰਾਂ ਕਿ ਉਸ ਭੇਤ ਦੀ ਕੀ ਜੁਗਤੀ ਹੈ ਜਿਹੜਾ ਆਦ ਤੋਂ ਪਰਮੇਸ਼ੁਰ ਵਿੱਚ ਗੁਪਤ ਰਿਹਾ ਹੈ, ਜਿਸ ਨੇ ਯਿਸੂ ਮਸੀਹ ਰਾਹੀਂ ਸਭ ਵਸਤਾਂ ਉਤਪਤ ਕੀਤੀਆਂ !
2 Peter 3:8 in Panjabi 8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ ।
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।
Revelation 10:7 in Panjabi 7 ਸਗੋਂ ਸੱਤਵੇਂ ਦੂਤ ਦੀ ਅਵਾਜ਼ ਦੇ ਦਿਨੀਂ ਜਦੋਂ ਉਹ ਤੁਰ੍ਹੀ ਵਜਾਵੇਗਾ ਤਾਂ ਪਰਮੇਸ਼ੁਰ ਦਾ ਭੇਤ ਸੰਪੂਰਨ ਹੋਵੇਗਾ, ਜਿਵੇਂ ਉਹ ਨੇ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ ਇਹ ਦੀ ਖੁਸ਼ਖਬਰੀ ਦਿੱਤੀ ਸੀ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।