Romans 11:26 in Panjabi 26 ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,
Other Translations King James Version (KJV) And so all Israel shall be saved: as it is written, There shall come out of Sion the Deliverer, and shall turn away ungodliness from Jacob:
American Standard Version (ASV) and so all Israel shall be saved: even as it is written, There shall come out of Zion the Deliverer; He shall turn away ungodliness from Jacob:
Bible in Basic English (BBE) And so all Israel will get salvation: as it is said in the holy Writings, There will come out of Zion the One who makes free; by him wrongdoing will be taken away from Jacob:
Darby English Bible (DBY) and so all Israel shall be saved. According as it is written, The deliverer shall come out of Zion; he shall turn away ungodliness from Jacob.
World English Bible (WEB) and so all Israel will be saved. Even as it is written, "There will come out of Zion the Deliverer, And he will turn away ungodliness from Jacob.
Young's Literal Translation (YLT) and so all Israel shall be saved, according as it hath been written, `There shall come forth out of Sion he who is delivering, and he shall turn away impiety from Jacob,
Cross Reference Psalm 14:7 in Panjabi 7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿਕਲੇ ! ਜਦ ਯਹੋਵਾਹ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ !
Psalm 106:47 in Panjabi 47 ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ ! ਅਤੇ ਕੌਮਾਂ ਵਿਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ !
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Isaiah 45:17 in Panjabi 17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ ।
Isaiah 54:6 in Panjabi 6 ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ ।
Isaiah 59:20 in Panjabi 20 ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Jeremiah 3:17 in Panjabi 17 ਉਸ ਵੇਲੇ ਉਹ ਯਰੂਸ਼ਲਮ ਨੂੰ “ ਯਹੋਵਾਹ ਦਾ ਸਿੰਘਾਸਣ “ ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ । ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
Jeremiah 30:17 in Panjabi 17 ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ ਅਛੂਤ “ ਆਖਿਆ ਹੈ, “ ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ ! “
Jeremiah 31:31 in Panjabi 31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਗਾ
Jeremiah 32:37 in Panjabi 37 ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ ।
Ezekiel 34:22 in Panjabi 22 ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ ।
Ezekiel 37:21 in Panjabi 21 ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ।
Ezekiel 39:25 in Panjabi 25 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ । ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ ।
Hosea 3:5 in Panjabi 5 ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ । ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈ ਮੰਨ ਕੇ ਮੁੜਨਗੇ ।
Joel 3:16 in Panjabi 16 ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ ।
Amos 9:14 in Panjabi 14 ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ ।
Micah 7:15 in Panjabi 15 ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ ।
Zephaniah 3:12 in Panjabi 12 ਕਿਉਂ ਜੋ ਮੈਂ ਤੇਰੇ ਵਿੱਚ ਕੰਗਾਲ ਅਤੇ ਗਰੀਬ ਲੋਕਾਂ ਨੂੰ ਬਚਾ ਕੇ ਰੱਖਾਂਗਾ ਅਤੇ ਉਹ ਯਹੋਵਾਹ ਦੇ ਨਾਮ ਵਿੱਚ ਪਨਾਹ ਲੈਣਗੇ ।
Zechariah 10:6 in Panjabi 6 ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ ।
Matthew 1:21 in Panjabi 21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ ।
Acts 3:26 in Panjabi 26 ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।