Romans 11:28 in Panjabi 28 ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ ।
Other Translations King James Version (KJV) As concerning the gospel, they are enemies for your sakes: but as touching the election, they are beloved for the father's sakes.
American Standard Version (ASV) As touching the gospel, they are enemies for your sake: but as touching the election, they are beloved for the fathers' sake.
Bible in Basic English (BBE) As far as the good news is in question, they are cut off from God on account of you, but as far as the selection is in question, they are loved on account of the fathers.
Darby English Bible (DBY) As regards the glad tidings, [they are] enemies on your account; but as regards election, beloved on account of the fathers.
World English Bible (WEB) Concerning the Gospel, they are enemies for your sake. But concerning the election, they are beloved for the fathers' sake.
Young's Literal Translation (YLT) As regards, indeed, the good tidings, `they are' enemies on your account; and as regards the choice -- beloved on account of the fathers;
Cross Reference Genesis 26:4 in Panjabi 4 ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ।
Genesis 28:14 in Panjabi 14 ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Deuteronomy 4:31 in Panjabi 31 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ਼ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪਿਉ-ਦਾਦਿਆਂ ਦੇ ਨਾਲ ਸਹੁੰ ਖਾਧੀ ਸੀ ।
Deuteronomy 7:7 in Panjabi 7 ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕਰਕੇ ਤੁਹਾਨੂੰ ਇਸ ਕਾਰਨ ਨਹੀਂ ਚੁਣਿਆ ਕਿ ਤੁਸੀਂ ਗਿਣਤੀ ਵਿੱਚ ਸਾਰੇ ਲੋਕਾਂ ਨਾਲੋਂ ਜ਼ਿਆਦਾ ਸੀ, ਤੁਸੀਂ ਤਾਂ ਸਾਰੇ ਲੋਕਾਂ ਵਿਚੋਂ ਥੋੜ੍ਹੇ ਜਿਹੇ ਸੀ,
Deuteronomy 8:18 in Panjabi 18 ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ ।
Deuteronomy 9:5 in Panjabi 5 ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ ।
Deuteronomy 10:15 in Panjabi 15 ਸਿਰਫ਼ ਤੁਹਾਡੇ ਪਿਉ-ਦਾਦਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ ।
Psalm 105:8 in Panjabi 8 ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Jeremiah 31:3 in Panjabi 3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿਚਿਆ ਹੈ ।
Micah 7:20 in Panjabi 20 ਤੂੰ ਯਾਕੂਬ ਨੂੰ ਵਫ਼ਾਦਾਰੀ, ਅਤੇ ਅਬਰਾਹਾਮ ਨੂੰ ਦਯਾ ਵਿਖਾਵੇਂਗਾ, ਜਿਵੇਂ ਤੂੰ ਸਾਡੇ ਪਿਉ-ਦਾਦਿਆਂ ਨਾਲ ਪ੍ਰਾਚੀਨ ਸਮਿਆਂ ਵਿੱਚ ਸਹੁੰ ਖਾਧੀ ਸੀ ।
Matthew 21:43 in Panjabi 43 ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਅਤੇ ਪਰਾਈ ਕੌਮ ਨੂੰ ਦਿੱਤਾ ਜਾਵੇਗਾ, ਜਿਹੜੀ ਉਹ ਦੇ ਫਲ ਦੇਵੇ ।
Luke 1:54 in Panjabi 54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
Luke 1:68 in Panjabi 68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
Acts 13:45 in Panjabi 45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
Acts 14:2 in Panjabi 2 ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ ।
Acts 18:6 in Panjabi 6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ ! ਮੈਂ ਨਿਰਦੋਸ਼ ਹਾਂ ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ ।
Romans 5:10 in Panjabi 10 ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ ।
Romans 9:5 in Panjabi 5 ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ !
Romans 11:7 in Panjabi 7 ਤਾਂ ਫੇਰ ਕੀ ਨਤੀਜਾ ਨਿੱਕਲਿਆ ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ ।
Romans 11:11 in Panjabi 11 ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ ? ਕਦੇ ਨਹੀਂ ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ ।
Romans 11:30 in Panjabi 30 ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ ।
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।