Romans 12:6 in Panjabi 6 ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ । ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ ।
Other Translations King James Version (KJV) Having then gifts differing according to the grace that is given to us, whether prophecy, let us prophesy according to the proportion of faith;
American Standard Version (ASV) And having gifts differing according to the grace that was given to us, whether prophecy, `let us prophesy' according to the proportion of our faith;
Bible in Basic English (BBE) And having different qualities by reason of the grace given to us, such as the quality of a prophet, let it be made use of in relation to the measure of our faith;
Darby English Bible (DBY) But having different gifts, according to the grace which has been given to us, whether [it be] prophecy, [let us prophesy] according to the proportion of faith;
World English Bible (WEB) Having gifts differing according to the grace that was given to us, if prophecy, let us prophesy according to the proportion of our faith;
Young's Literal Translation (YLT) And having gifts, different according to the grace that was given to us; whether prophecy -- `According to the proportion of faith!'
Cross Reference Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Luke 11:49 in Panjabi 49 ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ ।
Acts 2:17 in Panjabi 17 ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।
Acts 11:27 in Panjabi 27 ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ ।
Acts 13:1 in Panjabi 1 ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ ।
Acts 15:32 in Panjabi 32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ ।
Acts 18:24 in Panjabi 24 ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ ।
Acts 21:9 in Panjabi 9 ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ ।
Romans 1:11 in Panjabi 11 ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ ।
Romans 12:3 in Panjabi 3 ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ ।
1 Corinthians 1:5 in Panjabi 5 ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ ।
1 Corinthians 4:6 in Panjabi 6 ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ ।
1 Corinthians 7:7 in Panjabi 7 ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ ।
1 Corinthians 12:4 in Panjabi 4 ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ ।
1 Corinthians 12:28 in Panjabi 28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ ।
1 Corinthians 13:2 in Panjabi 2 ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁੱਝ ਵੀ ਨਹੀਂ ।
1 Corinthians 14:1 in Panjabi 1 ਪਿਆਰ ਵਿੱਚ ਚੱਲੋ । ਆਤਮਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ ।
1 Corinthians 14:3 in Panjabi 3 ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ ।
1 Corinthians 14:24 in Panjabi 24 ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ ।
1 Corinthians 14:29 in Panjabi 29 ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ ।
1 Corinthians 14:31 in Panjabi 31 ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ ।
2 Corinthians 8:12 in Panjabi 12 ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ ।
Ephesians 3:5 in Panjabi 5 ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ !
Ephesians 4:11 in Panjabi 11 ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ !
Philippians 3:15 in Panjabi 15 ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ ।
1 Thessalonians 5:20 in Panjabi 20 ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ ।
1 Peter 4:10 in Panjabi 10 ਹਰੇਕ ਨੂੰ ਜੋ ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ