Cross Reference Genesis 18:19 in Panjabi 19 ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ ।
Deuteronomy 15:8 in Panjabi 8 ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ ।
Deuteronomy 15:14 in Panjabi 14 ਸਗੋਂ ਆਪਣੇ ਇੱਜੜ, ਪਿੜ ਅਤੇ ਦਾਖ਼ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ । ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਦਿਓ ।
Deuteronomy 16:11 in Panjabi 11 ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ ।
Deuteronomy 16:14 in Panjabi 14 ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ ।
Job 31:16 in Panjabi 16 ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,
Psalm 37:21 in Panjabi 21 ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ ।
Psalm 101:1 in Panjabi 1 ਦਾਊਦ ਦਾ ਭਜਨ ਮੈਂ ਦਯਾ ਅਤੇ ਨਿਆਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ ।
Psalm 112:9 in Panjabi 9 ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ ।
Proverbs 22:9 in Panjabi 9 ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ ।
Ecclesiastes 9:10 in Panjabi 10 ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ ।
Ecclesiastes 11:1 in Panjabi 1 ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ ।
Ecclesiastes 11:6 in Panjabi 6 ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ ।
Isaiah 32:5 in Panjabi 5 ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ ।
Isaiah 32:8 in Panjabi 8 ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ ।
Isaiah 58:7 in Panjabi 7 ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ ?
Isaiah 64:5 in Panjabi 5 ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ । ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ ?
Matthew 6:2 in Panjabi 2 ਇਸ ਲਈ ਜਦ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ । ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Luke 21:1 in Panjabi 1 ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ ।
Acts 2:44 in Panjabi 44 ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ ।
Acts 4:33 in Panjabi 33 ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ ।
Acts 11:28 in Panjabi 28 ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ ।
Acts 13:12 in Panjabi 12 ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ ।
Acts 13:15 in Panjabi 15 ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ ।
Acts 15:32 in Panjabi 32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ ।
Acts 20:2 in Panjabi 2 ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ ।
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Romans 12:13 in Panjabi 13 ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ ।
Romans 13:6 in Panjabi 6 ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ ।
1 Corinthians 12:28 in Panjabi 28 ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ ।
1 Corinthians 14:3 in Panjabi 3 ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
2 Corinthians 8:1 in Panjabi 1 ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ ।
2 Corinthians 8:12 in Panjabi 12 ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ ।
2 Corinthians 9:7 in Panjabi 7 ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ ।
2 Corinthians 9:11 in Panjabi 11 ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ ।
2 Corinthians 9:13 in Panjabi 13 ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ ।
2 Corinthians 11:3 in Panjabi 3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ ।
Ephesians 6:5 in Panjabi 5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ ।
Colossians 3:22 in Panjabi 22 ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਵਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ ।
1 Thessalonians 2:3 in Panjabi 3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ ।
1 Thessalonians 2:8 in Panjabi 8 ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ ।
1 Thessalonians 5:12 in Panjabi 12 ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ ।
1 Timothy 3:4 in Panjabi 4 ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ ।
1 Timothy 4:13 in Panjabi 13 ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ ।
1 Timothy 5:17 in Panjabi 17 ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ ।
Hebrews 10:25 in Panjabi 25 ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ ।
Hebrews 13:7 in Panjabi 7 ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ । ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ ।
Hebrews 13:17 in Panjabi 17 ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।
Hebrews 13:22 in Panjabi 22 ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਇਸ ਉਪਦੇਸ਼ ਦੇ ਬਚਨ ਨੂੰ ਸਹਿ ਲਵੋ, ਕਿਉਂ ਜੋ ਮੈਂ ਥੋੜ੍ਹੇ ਜਿਹੇ ਵਿੱਚ ਤੁਹਾਨੂੰ ਲਿਖ ਭੇਜਿਆ ਹੈ ।
Hebrews 13:24 in Panjabi 24 ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ । ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ ।
1 Peter 4:9 in Panjabi 9 ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
1 Peter 5:2 in Panjabi 2 ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ