Romans 14:13 in Panjabi 13 ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ ।
Other Translations King James Version (KJV) Let us not therefore judge one another any more: but judge this rather, that no man put a stumblingblock or an occasion to fall in his brother's way.
American Standard Version (ASV) Let us not therefore judge one another any more: but judge ye this rather, that no man put a stumblingblock in his brother's way, or an occasion of falling.
Bible in Basic English (BBE) Then let us not be judges of one another any longer: but keep this in mind, that no man is to make it hard for his brother, or give him cause for doubting.
Darby English Bible (DBY) Let us no longer therefore judge one another; but judge ye this rather, not to put a stumbling-block or a fall-trap before his brother.
World English Bible (WEB) Therefore let's not judge one another any more, but judge this rather, that no man put a stumbling block in his brother's way, or an occasion for falling.
Young's Literal Translation (YLT) no longer, therefore, may we judge one another, but this judge ye rather, not to put a stumbling-stone before the brother, or an offence.
Cross Reference Leviticus 19:14 in Panjabi 14 ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ । ਮੈਂ ਯਹੋਵਾਹ ਹਾਂ ।
2 Samuel 12:14 in Panjabi 14 ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ ।
Isaiah 57:14 in Panjabi 14 ਤਦ ਆਖਿਆ ਜਾਵੇਗਾ, ਭਰਤੀ ਪਾਓ, ਭਰਤੀ ! ਰਾਹ ਤਿਆਰ ਕਰੋ, ਮੇਰੀ ਪਰਜਾ ਦੇ ਰਾਹ ਵਿੱਚੋਂ ਹਰੇਕ ਰੁਕਾਵਟ ਚੁੱਕ ਸੁੱਟੋ !
Ezekiel 14:3 in Panjabi 3 ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ । ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁੱਝ ਪੁੱਛਣ ।
Matthew 7:1 in Panjabi 1 ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ ।
Matthew 16:23 in Panjabi 23 ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ ।
Matthew 18:7 in Panjabi 7 ਠੋਕਰਾਂ ਦੇ ਕਾਰਨ ਸੰਸਾਰ ਉੱਤੇ ਹਾਏ ! ਕਿਉਂ ਜੋ ਠੋਕਰਾਂ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਕਰਕੇ ਠੋਕਰ ਲੱਗਦੀ ਹੈ !
Luke 12:57 in Panjabi 57 ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ ?
Luke 17:2 in Panjabi 2 ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ।
Romans 9:32 in Panjabi 32 ਕਿਉਂ ? ਇਸ ਲਈ ਜੋ ਉਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਨਹੀਂ ਪਰ ਕੰਮਾਂ ਦੇ ਰਾਹੀਂ ਉਹ ਦਾ ਪਿੱਛਾ ਕੀਤਾ । ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ ।
Romans 11:9 in Panjabi 9 ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ ।
Romans 14:4 in Panjabi 4 ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ ।
Romans 14:10 in Panjabi 10 ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ ।
Romans 16:17 in Panjabi 17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ ।
1 Corinthians 8:9 in Panjabi 9 ਪਰ ਸੁਚੇਤ ਰਹੋ ਭਈ ਤੁਹਾਡਾ ਇਹ ਹੱਕ ਕਿਤੇ ਕਮਜ਼ੋਰਾਂ ਲਈ ਠੋਕਰ ਲਾਉਣ ਦਾ ਕਾਰਨ ਨਾ ਹੋਵੇ ।
1 Corinthians 10:32 in Panjabi 32 ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ ।
1 Corinthians 11:13 in Panjabi 13 ਤੁਸੀਂ ਆਪੇ ਨਿਆਂ ਕਰੋ, ਭਲਾ, ਇਹ ਚੰਗਾ ਲੱਗਦਾ ਹੈ ਜੋ ਔਰਤ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ ?
2 Corinthians 5:14 in Panjabi 14 ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ ।
2 Corinthians 6:3 in Panjabi 3 ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ ।
Philippians 1:10 in Panjabi 10 ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ ।
1 Timothy 5:14 in Panjabi 14 ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ ।
James 2:4 in Panjabi 4 ਤਾਂ ਕੀ ਤੁਸੀਂ ਆਪਣਿਆਂ ਮਨਾਂ ਵਿੱਚ ਭੇਦਭਾਵ ਨਹੀਂ ਕੀਤਾ ਅਤੇ ਬੁਰਿਆਈ ਸੋਚਣ ਵਾਲੇ ਨਿਆਈਂ ਨਹੀਂ ਬਣੇ ?
James 4:11 in Panjabi 11 ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ । ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ l
1 John 2:10 in Panjabi 10 ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ ।
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।