Romans 15:16 in Panjabi 16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ ।
Other Translations King James Version (KJV) That I should be the minister of Jesus Christ to the Gentiles, ministering the gospel of God, that the offering up of the Gentiles might be acceptable, being sanctified by the Holy Ghost.
American Standard Version (ASV) that I should be a minister of Christ Jesus unto the Gentiles, ministering the gospel of God, that the offering up of the Gentiles might be made acceptable, being sanctified by the Holy Spirit.
Bible in Basic English (BBE) To be a servant of Christ Jesus to the Gentiles, doing the work of a priest in the good news of God, so that the offering of the Gentiles might be pleasing to God, being made holy by the Holy Spirit.
Darby English Bible (DBY) for me to be minister of Christ Jesus to the nations, carrying on as a sacrificial service the [message of] glad tidings of God, in order that the offering up of the nations might be acceptable, sanctified by [the] Holy Spirit.
World English Bible (WEB) that I should be a servant of Christ Jesus to the Gentiles, ministering as a priest the Gospel of God, that the offering up of the Gentiles might be made acceptable, sanctified by the Holy Spirit.
Young's Literal Translation (YLT) for my being a servant of Jesus Christ to the nations, acting as priest in the good news of God, that the offering up of the nations may become acceptable, sanctified by the Holy Spirit.
Cross Reference Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Acts 9:15 in Panjabi 15 ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।
Acts 13:2 in Panjabi 2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।
Acts 20:24 in Panjabi 24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ ।
Acts 20:32 in Panjabi 32 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ ।
Acts 22:21 in Panjabi 21 ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Romans 1:1 in Panjabi 1 ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ ।
Romans 5:5 in Panjabi 5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ ।
Romans 8:26 in Panjabi 26 ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ ।
Romans 11:13 in Panjabi 13 ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ । ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 15:18 in Panjabi 18 ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
Romans 15:29 in Panjabi 29 ਮੈਂ ਜਾਣਦਾ ਹਾਂ, ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਦ ਮਸੀਹ ਦੀ ਬਰਕਤ ਦੀ ਭਰਪੂਰੀ ਲੈ ਕੇ ਆਵਾਂਗਾ ।
1 Corinthians 3:5 in Panjabi 5 ਫੇਰ ਅੱਪੁਲੋਸ ਕੀ ਹੈ ਅਤੇ ਪੌਲੁਸ ਕੀ ਹੈ ? ਸਿਰਫ਼ ਸੇਵਕ ਜਿਨ੍ਹਾਂ ਦੇ ਵਸੀਲੇ ਨਾਲ ਤੁਸੀਂ ਵਿਸ਼ਵਾਸ ਕੀਤੀ ਜਿਵੇਂ ਪ੍ਰਭੂ ਨੇ ਹਰੇਕ ਨੂੰ ਦਾਨ ਦਿੱਤਾ ।
1 Corinthians 4:1 in Panjabi 1 ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ ।
1 Corinthians 6:19 in Panjabi 19 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ ?
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
2 Corinthians 8:5 in Panjabi 5 ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ ।
2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
Galatians 2:7 in Panjabi 7 ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ ।
Galatians 3:5 in Panjabi 5 ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ ? ।
Ephesians 2:18 in Panjabi 18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ !
Ephesians 2:22 in Panjabi 22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
Philippians 2:17 in Panjabi 17 ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ ।
Philippians 4:18 in Panjabi 18 ਅਤੇ ਮੈਨੂੰ ਸੱਭੋ ਕੁੱਝ ਮਿਲ ਗਿਆ ਹੈ, ਸਗੋਂ ਵਾਧੂ ਹੈ । ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ ।
1 Thessalonians 2:2 in Panjabi 2 ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫਿਲਿਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ ।
1 Thessalonians 2:9 in Panjabi 9 ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ ।
1 Thessalonians 5:23 in Panjabi 23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ ।
1 Timothy 1:11 in Panjabi 11 ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ ।
1 Timothy 2:7 in Panjabi 7 ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ । ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ ।
2 Timothy 1:11 in Panjabi 11 ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ ।
Hebrews 13:16 in Panjabi 16 ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ ।
1 Peter 1:12 in Panjabi 12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀਂ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ ।
1 Peter 2:5 in Panjabi 5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l