Romans 2:29 in Panjabi 29 ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ ।
Other Translations King James Version (KJV) But he is a Jew, which is one inwardly; and circumcision is that of the heart, in the spirit, and not in the letter; whose praise is not of men, but of God.
American Standard Version (ASV) but he is a Jew who is one inwardly; and circumcision is that of the heart, in the spirit not in the letter; whose praise is not of men, but of God.
Bible in Basic English (BBE) But he is a Jew who is a secret one, whose circumcision is of the heart, in the spirit and not in the letter; whose praise is not from men, but from God.
Darby English Bible (DBY) but he [is] a Jew [who is so] inwardly; and circumcision, of the heart, in spirit, not in letter; whose praise [is] not of men, but of God.
World English Bible (WEB) but he is a Jew who is one inwardly, and circumcision is that of the heart, in the spirit not in the letter; whose praise is not from men, but from God.
Young's Literal Translation (YLT) but a Jew `is' he who is `so' inwardly, and circumcision `is' of the heart, in spirit, not in letter, of which the praise is not of men, but of God.
Cross Reference Deuteronomy 10:16 in Panjabi 16 ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,
Deuteronomy 30:6 in Panjabi 6 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ ।
1 Samuel 16:7 in Panjabi 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
1 Chronicles 29:17 in Panjabi 17 ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ ।
Psalm 45:13 in Panjabi 13 ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ ।
Jeremiah 4:4 in Panjabi 4 ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ।
Jeremiah 4:14 in Panjabi 14 ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ । ਕਿੰਨਾ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ ?
Matthew 23:25 in Panjabi 25 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ ।
Luke 11:39 in Panjabi 39 ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ ।
Luke 17:21 in Panjabi 21 ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ ।
John 3:5 in Panjabi 5 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ ।
John 4:23 in Panjabi 23 ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ । ਉਹ ਸਮਾਂ ਆਣ ਪੁੱਜਾ ਹੈ । ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ ।
John 5:44 in Panjabi 44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ । ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ ?
John 12:43 in Panjabi 43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ ।
Romans 2:27 in Panjabi 27 ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ ?
Romans 7:6 in Panjabi 6 ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ ।
Romans 14:17 in Panjabi 17 ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
2 Corinthians 3:6 in Panjabi 6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ ।
2 Corinthians 10:18 in Panjabi 18 ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ ।
Philippians 3:3 in Panjabi 3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ ।
Colossians 2:11 in Panjabi 11 ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ ।
1 Thessalonians 2:4 in Panjabi 4 ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ ।
1 Peter 3:4 in Panjabi 4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ