Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Other Translations King James Version (KJV) But after thy hardness and impenitent heart treasurest up unto thyself wrath against the day of wrath and revelation of the righteous judgment of God;
American Standard Version (ASV) but after thy hardness and impenitent heart treasurest up for thyself wrath in the day of wrath and revelation of the righteous judgment of God;
Bible in Basic English (BBE) But by your hard and unchanged heart you are storing up wrath for yourself in the day of the revelation of God's judging in righteousness;
Darby English Bible (DBY) but, according to thy hardness and impenitent heart, treasurest up to thyself wrath, in [the] day of wrath and revelation of [the] righteous judgment of God,
World English Bible (WEB) But according to your hardness and unrepentant heart you are treasuring up for yourself wrath in the day of wrath, revelation, and of the righteous judgment of God;
Young's Literal Translation (YLT) but, according to thy hardness and impenitent heart, thou dost treasure up to thyself wrath, in a day of wrath and of the revelation of the righteous judgment of God,
Cross Reference Exodus 8:15 in Panjabi 15 ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਦ ਫ਼ਿਰਊਨ ਨੇ ਵੇਖਿਆ ਕਿ ਅਰਾਮ ਹੋ ਗਿਆ ਹੈ ਤਦ ਆਪਣਾ ਮਨ ਪੱਥਰ ਕਰ ਲਿਆ ਅਤੇ ਉਨ੍ਹਾਂ ਦੀ ਨਾ ਸੁਣੀ ।
Exodus 14:17 in Panjabi 17 ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ।
Deuteronomy 2:30 in Panjabi 30 ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ ।
Deuteronomy 32:34 in Panjabi 34 ਕੀ ਇਹ ਗੱਲ ਮੇਰੇ ਮਨ ਵਿੱਚ, ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਰੱਖੀ ਹੋਈ ਨਹੀਂ ਹੈ ?
Joshua 11:20 in Panjabi 20 ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ ।
1 Samuel 6:6 in Panjabi 6 ਤੁਸੀਂ ਆਪਣੇ ਮਨ ਨੂੰ ਸਖ਼ਤ ਕਿਉਂ ਕਰਦੇ ਹੋ ਜਿਵੇਂ ਮਿਸਰੀਆਂ ਨੇ ਅਤੇ ਫਿਰਊਨ ਨੇ ਆਪਣੇ ਮਨਾਂ ਨੂੰ ਸਖ਼ਤ ਕੀਤਾ ? ਜਿਸ ਵੇਲੇ ਉਨ੍ਹਾਂ ਨੂੰ ਉਸ ਨੇ ਅਚਰਜ ਸ਼ਕਤੀਆਂ ਦਿਖਾਈਆਂ । ਭਲਾ, ਉਹਨਾਂ ਨੇ ਉਨ੍ਹਾਂ ਲੋਕਾਂ ਨੂੰ ਜਾਣ ਨਹੀਂ ਦਿੱਤਾ ਅਤੇ ਉਹ ਚੱਲੇ ਨਾ ਗਏ ?
2 Chronicles 30:8 in Panjabi 8 ਹੁਣ ਤੁਸੀਂ ਆਪਣੇ ਪਿਉ-ਦਾਦਿਆਂ ਵਾਂਙੁ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ
2 Chronicles 36:13 in Panjabi 13 ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਏਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ ।
Job 21:30 in Panjabi 30 ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ ?
Psalm 95:8 in Panjabi 8 ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
Psalm 110:5 in Panjabi 5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
Proverbs 11:4 in Panjabi 4 ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ ।
Proverbs 29:1 in Panjabi 1 ਜਿਹੜਾ ਬਾਰ-ਬਾਰ ਤਾੜਨਾ ਖਾ ਕੇ ਵੀ ਹਠ ਕਰੇ, ਉਹ ਅਚਾਨਕ ਭੰਨਿਆ ਜਾਵੇਗਾ, ਅਤੇ ਤਦ ਉਹ ਦਾ ਕੋਈ ਉਪਾਓ ਨਾ ਹੋਵੇਗਾ ।
Ecclesiastes 12:14 in Panjabi 14 ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ ।
Isaiah 48:4 in Panjabi 4 ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪੱਠਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,
Ezekiel 3:7 in Panjabi 7 ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ । ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ ।
Daniel 5:20 in Panjabi 20 ਪਰ ਜਦੋਂ ਉਸ ਦਾ ਸੁਭਾਵ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ ।
Amos 3:10 in Panjabi 10 ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ ।”
Zechariah 7:11 in Panjabi 11 ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ । ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ
Romans 1:18 in Panjabi 18 ਜਿਹੜੇ ਮਨੁੱਖ ਸਚਿਆਈ ਨੂੰ ਬੁਰਿਆਈ ਨਾਲ ਦਬਾਈ ਰੱਖਦੇ ਹਨ, ਉਨ੍ਹਾਂ ਦੀ ਸਾਰੀ ਅਭਗਤੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਸਵਰਗ ਤੋਂ ਪ੍ਰਗਟ ਹੋਇਆ ।
Romans 2:2 in Panjabi 2 ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ ।
Romans 9:22 in Panjabi 22 ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ ।
Romans 11:25 in Panjabi 25 ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁੱਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ ।
Hebrews 3:13 in Panjabi 13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ ।
Hebrews 3:15 in Panjabi 15 ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।
Hebrews 4:7 in Panjabi 7 ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ।”
James 5:3 in Panjabi 3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ । ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ ।
2 Peter 2:9 in Panjabi 9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !
2 Peter 3:7 in Panjabi 7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।
Jude 1:6 in Panjabi 6 ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ ।
Revelation 6:17 in Panjabi 17 ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ ?