Romans 3:25 in Panjabi 25 ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ।
Other Translations King James Version (KJV) Whom God hath set forth to be a propitiation through faith in his blood, to declare his righteousness for the remission of sins that are past, through the forbearance of God;
American Standard Version (ASV) whom God set forth `to be' a propitiation, through faith, in his blood, to show his righteousness because of the passing over of the sins done aforetime, in the forbearance of God;
Bible in Basic English (BBE) Whom God has put forward as the sign of his mercy, through faith, by his blood, to make clear his righteousness when, in his pity, God let the sins of earlier times go without punishment;
Darby English Bible (DBY) whom God has set forth a mercy-seat, through faith in his blood, for [the] shewing forth of his righteousness, in respect of the passing by the sins that had taken place before, through the forbearance of God;
World English Bible (WEB) whom God set forth to be an atoning sacrifice{or, a propitiation}, through faith in his blood, for a demonstration of his righteousness through the passing over of prior sins, in God's forbearance;
Young's Literal Translation (YLT) whom God did set forth a mercy seat, through the faith in his blood, for the shewing forth of His righteousness, because of the passing over of the bygone sins in the forbearance of God --
Cross Reference Exodus 25:17 in Panjabi 17 ਤੂੰ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਹੇਵੇ ।
Leviticus 16:15 in Panjabi 15 ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ ।
Psalm 22:31 in Panjabi 31 ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ ।
Psalm 40:10 in Panjabi 10 ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਸਭਾ ਤੋਂ ਨਹੀਂ ਛਿਪਾਈ ।
Psalm 50:6 in Panjabi 6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ । ਸਲਹ ।
Psalm 97:6 in Panjabi 6 ਅਕਾਸ਼ ਉਹ ਦੇ ਧਰਮ ਦਾ ਨਿਰਨਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ ।
Psalm 119:142 in Panjabi 142 ਤੇਰਾ ਧਰਮ ਸਦਾ ਦਾ ਧਰਮ ਹੈ, ਅਤੇ ਤੇਰੀ ਬਿਵਸਥਾ ਸੱਚ ਹੈ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
John 6:47 in Panjabi 47 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ ।
John 6:53 in Panjabi 53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ ।
Acts 2:23 in Panjabi 23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ ।
Acts 3:18 in Panjabi 18 ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ ।
Acts 4:28 in Panjabi 28 ਇਸ ਲਈ ਕਿ ਜੋ ਕੁੱਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ ।
Acts 13:38 in Panjabi 38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ ।
Acts 15:18 in Panjabi 18 ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ ।
Acts 17:30 in Panjabi 30 ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ ।
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 3:23 in Panjabi 23 ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ ।
Romans 3:26 in Panjabi 26 ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ ।
Romans 4:1 in Panjabi 1 ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ ?
Romans 5:1 in Panjabi 1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ ।
Romans 5:9 in Panjabi 9 ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ ।
Romans 5:11 in Panjabi 11 ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ ।
Colossians 1:20 in Panjabi 20 ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ ।
1 Timothy 1:15 in Panjabi 15 ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ ।
Hebrews 9:5 in Panjabi 5 ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ ।
Hebrews 9:14 in Panjabi 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ ।
Hebrews 9:25 in Panjabi 25 ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ ।
Hebrews 10:4 in Panjabi 4 ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ ।
Hebrews 10:19 in Panjabi 19 ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
Hebrews 11:14 in Panjabi 14 ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ ।
Hebrews 11:17 in Panjabi 17 ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ । ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ ।
Hebrews 11:39 in Panjabi 39 ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ ।
1 Peter 1:18 in Panjabi 18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।
1 John 1:10 in Panjabi 10 ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ ।
1 John 2:2 in Panjabi 2 ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ ।
1 John 4:10 in Panjabi 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 20:15 in Panjabi 15 ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।