Romans 3:5 in Panjabi 5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ ? ( ਮੈਂ ਲੋਕਾਂ ਵਾਂਗੂੰ ਆਖਦਾ ਹਾਂ )
Other Translations King James Version (KJV) But if our unrighteousness commend the righteousness of God, what shall we say? Is God unrighteous who taketh vengeance? (I speak as a man)
American Standard Version (ASV) But if our righteousness commendeth the righteousness of God, what shall we say? Is God unrighteous who visiteth with wrath? (I speak after the manner of men.)
Bible in Basic English (BBE) But if the righteousness of God is supported by our wrongdoing what is to be said? is it wrong for God to be angry (as men may say)?
Darby English Bible (DBY) But if our unrighteousness commend God's righteousness, what shall we say? Is God unrighteous who inflicts wrath? I speak according to man.
World English Bible (WEB) But if our unrighteousness commends the righteousness of God, what will we say? Is God unrighteous who inflicts wrath? I speak like men do.
Young's Literal Translation (YLT) And, if our unrighteousness God's righteousness doth establish, what shall we say? is God unrighteous who is inflicting the wrath? (after the manner of a man I speak)
Cross Reference Deuteronomy 32:39 in Panjabi 39 ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
Psalm 58:10 in Panjabi 10 ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ ।
Psalm 94:1 in Panjabi 1 ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ਼ ਵਿਖਾ !
Nahum 1:2 in Panjabi 2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ !
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 3:7 in Panjabi 7 ਜੇਕਰ ਮੇਰੇ ਝੂਠ ਕਰਕੇ ਪਰਮੇਸ਼ੁਰ ਦੇ ਸੱਚ ਦੀ ਵਡਿਆਈ ਬਹੁਤੀ ਪਰਗਟ ਹੋਈ, ਤਾਂ ਫਿਰ ਕਿਉਂ ਮੈਂ ਅਜੇ ਤੱਕ ਪਾਪੀਆਂ ਵਾਂਗੂੰ ਦੋਸ਼ੀ ਠਹਿਰਾਇਆ ਜਾਂਦਾ ਹਾਂ ।
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
Romans 3:25 in Panjabi 25 ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ ।
Romans 4:1 in Panjabi 1 ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ ?
Romans 6:1 in Panjabi 1 ਹੁਣ ਅਸੀਂ ਕੀ ਆਖੀਏ ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ ?
Romans 6:19 in Panjabi 19 ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ ।
Romans 7:7 in Panjabi 7 ਹੁਣ, ਅਸੀਂ ਕੀ ਆਖੀਏ ? ਕੀ ਬਿਵਸਥਾ ਪਾਪ ਹੈ ? ਕਦੇ ਨਹੀਂ ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ ।
Romans 8:20 in Panjabi 20 ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ ।
Romans 9:13 in Panjabi 13 ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਉ ਨਾਲ ਵੈਰ ਕੀਤਾ ।
Romans 9:18 in Panjabi 18 ਸੋ ਉਹ ਜਿਹ ਦੇ ਉੱਤੇ ਚਾਹੁੰਦਾ ਹੈ ਉਹ ਦੇ ਉੱਤੇ ਦਯਾ ਕਰਦਾ ਹੈ, ਅਤੇ ਜਿਹ ਦੇ ਉੱਤੇ ਚਾਹੁੰਦਾ ਉਹ ਦੇ ਉੱਤੇ ਸਖਤੀ ਕਰਦਾ ਹੈ ।
Romans 12:19 in Panjabi 19 ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ ।
1 Corinthians 9:8 in Panjabi 8 ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ ?
1 Corinthians 15:32 in Panjabi 32 ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਭਲਕੇ ਮਰਨਾ ਹੈ
Galatians 3:15 in Panjabi 15 ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁੱਝ ਵਾਧਾ ਕਰਦਾ ਹੈ ।
2 Thessalonians 1:6 in Panjabi 6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ ।
Revelation 15:3 in Panjabi 3 ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ ਕੰਮ ਤੇਰੇ ਹਨ ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ !
Revelation 16:5 in Panjabi 5 ਅਤੇ ਮੈਂ ਪਾਣੀਆਂ ਦੇ ਦੂਤ ਨੂੰ ਇਹ ਆਖਦੇ ਸੁਣਿਆ, ਹੇ ਪਵਿੱਤਰ ਪੁਰਖ, ਤੂੰ ਜੋ ਹੈਂ ਅਤੇ ਤੂੰ ਜੋ ਸੀ, ਤੂੰ ਧਰਮੀ ਹੈਂ, ਤੂੰ ਇਸ ਤਰ੍ਹਾਂ ਨਿਆਂ ਜੋ ਕੀਤਾ,
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !