Romans 4:17 in Panjabi 17 ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ ।
Other Translations King James Version (KJV) (As it is written, I have made thee a father of many nations,) before him whom he believed, even God, who quickeneth the dead, and calleth those things which be not as though they were.
American Standard Version (ASV) (as it is written, A father of many nations have I made thee) before him whom he believed, `even' God, who giveth life to the dead, and calleth the things that are not, as though they were.
Bible in Basic English (BBE) (As it is said in the holy Writings, I have made you a father of a number of nations) before him in whom he had faith, that is, God, who gives life to the dead, and to whom the things which are not are as if they were.
Darby English Bible (DBY) (according as it is written, I have made thee father of many nations,) before the God whom he believed, who quickens the dead, and calls the things which be not as being;
World English Bible (WEB) As it is written, "I have made you a father of many nations." This is in the presence of him whom he believed: God, who gives life to the dead, and calls the things that are not, as though they were.
Young's Literal Translation (YLT) who is father of us all (according as it hath been written -- `A father of many nations I have set thee,') before Him whom he did believe -- God, who is quickening the dead, and is calling the things that be not as being.
Cross Reference Genesis 17:4 in Panjabi 4 ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ ।
Genesis 17:16 in Panjabi 16 ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ । ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ ।
Genesis 17:20 in Panjabi 20 ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ । ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ । ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ ।
Genesis 25:1 in Panjabi 1 ਅਬਰਾਹਾਮ ਨੇ ਇੱਕ ਹੋਰ ਪਤਨੀ ਵਿਆਹ ਲਈ, ਜਿਸ ਦਾ ਨਾਮ ਕਟੂਰਾਹ ਸੀ ।
Genesis 28:3 in Panjabi 3 ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ ।
Isaiah 43:6 in Panjabi 6 ਮੈਂ ਉੱਤਰ ਨੂੰ ਆਖਾਂਗਾ, ਦੇ ਦੇ ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,
Isaiah 44:7 in Panjabi 7 ਮੇਰੇ ਵਰਗਾ ਕੌਣ ਹੈ, ਜੋ ਇਸ ਦਾ ਪਰਚਾਰ ਕਰੇਗਾ ? ਉਹ ਇਸ ਦੀ ਘੋਸ਼ਣਾ ਕਰੇ ਅਤੇ ਮੇਰੇ ਸਾਹਮਣੇ ਦੱਸੇ ਕਿ ਜਿਸ ਸਮੇਂ ਤੋਂ ਮੈਂ ਆਪਣੀ ਸਨਾਤਨ ਪਰਜਾ ਨੂੰ ਕਾਇਮ ਕੀਤਾ ਉਸ ਸਮੇਂ ਕੀ ਹੋਇਆ ਅਤੇ ਆਉਣ ਵਾਲੀਆਂ ਗੱਲਾਂ ਦੱਸੇ - ਹਾਂ ਉਹ ਦੱਸੇ ਜੋ ਕੀ ਹੋਵੇਗਾ ।
Isaiah 48:13 in Panjabi 13 ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ ।
Isaiah 49:12 in Panjabi 12 ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਸਿਨੀਮ ਦੇਸ ਤੋਂ ਆਉਣਗੇ ।
Isaiah 55:12 in Panjabi 12 ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ ।
Matthew 3:9 in Panjabi 9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ ।
John 5:21 in Panjabi 21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ । ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ ।
John 5:25 in Panjabi 25 ਮੈਂ ਤੁਹਾਨੂੰ ਸੱਚ ਆਖਦਾ ਹਾਂ । ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ । ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ ।
John 6:63 in Panjabi 63 ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ । ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ ।
Acts 15:18 in Panjabi 18 ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ ।
Romans 3:29 in Panjabi 29 ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ ।
Romans 4:2 in Panjabi 2 ਕਿਉਂਕਿ ਜੇ ਅਬਰਾਹਾਮ ਆਪਣੇ ਭਲੇ ਕੰਮਾਂ ਤੋਂ ਧਰਮੀ ਠਹਿਰਾਇਆ ਜਾਂਦਾ ਤਾਂ ਉਹ ਨੂੰ ਘਮੰਡ ਕਰਨ ਦੀ ਥਾਂ ਹੁੰਦੀ, ਪ੍ਰੰਤੂ ਪਰਮੇਸ਼ੁਰ ਦੇ ਅੱਗੇ ਨਹੀਂ ।
Romans 8:11 in Panjabi 11 ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ ।
Romans 8:29 in Panjabi 29 ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ ।
Romans 9:26 in Panjabi 26 ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜਿਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ ।
1 Corinthians 1:28 in Panjabi 28 ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ ।
1 Corinthians 15:45 in Panjabi 45 ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜਿਉਂਦੀ ਜਾਨ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ ।
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
1 Timothy 6:13 in Panjabi 13 ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
Hebrews 11:12 in Panjabi 12 ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ ।
1 Peter 2:10 in Panjabi 10 ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ ।
2 Peter 3:8 in Panjabi 8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ ।