Romans 6:4 in Panjabi 4 ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ ।
Other Translations King James Version (KJV) Therefore we are buried with him by baptism into death: that like as Christ was raised up from the dead by the glory of the Father, even so we also should walk in newness of life.
American Standard Version (ASV) We were buried therefore with him through baptism unto death: that like as Christ was raised from the dead through the glory of the Father, so we also might walk in newness of life.
Bible in Basic English (BBE) We have been placed with him among the dead through baptism into death: so that as Christ came again from the dead by the glory of the Father, we, in the same way, might be living in new life.
Darby English Bible (DBY) We have been buried therefore with him by baptism unto death, in order that, even as Christ has been raised up from among [the] dead by the glory of the Father, so *we* also should walk in newness of life.
World English Bible (WEB) We were buried therefore with him through baptism to death, that just like Christ was raised from the dead through the glory of the Father, so we also might walk in newness of life.
Young's Literal Translation (YLT) we were buried together, then, with him through the baptism to the death, that even as Christ was raised up out of the dead through the glory of the Father, so also we in newness of life might walk.
Cross Reference Matthew 28:2 in Panjabi 2 ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ ।
John 2:11 in Panjabi 11 ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ । ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ । ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ । ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ ।
John 2:19 in Panjabi 19 ਯਿਸੂ ਨੇ ਉੱਤਰ ਦਿੱਤਾ, “ਇਸ ਪ੍ਰਾਰਥਨਾ ਘਰ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ ।”
John 11:40 in Panjabi 40 ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ ।”
Acts 2:24 in Panjabi 24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ ।
Romans 6:3 in Panjabi 3 ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ ?
Romans 6:9 in Panjabi 9 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ ।
Romans 6:19 in Panjabi 19 ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ ।
Romans 7:6 in Panjabi 6 ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ ।
Romans 8:11 in Panjabi 11 ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
1 Corinthians 6:14 in Panjabi 14 ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ ।
2 Corinthians 5:17 in Panjabi 17 ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ । ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ ।
2 Corinthians 13:4 in Panjabi 4 ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ । ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ ।
Galatians 6:15 in Panjabi 15 ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਹੈ, ਸਗੋਂ ਨਵੀਂ ਸਰਿਸ਼ਟ ।
Ephesians 1:19 in Panjabi 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
Ephesians 2:5 in Panjabi 5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ !
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Ephesians 4:22 in Panjabi 22 ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ !
Ephesians 5:8 in Panjabi 8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ ।
Philippians 3:17 in Panjabi 17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ ।
Colossians 1:9 in Panjabi 9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
Colossians 2:11 in Panjabi 11 ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ ।
Colossians 3:1 in Panjabi 1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ।
Colossians 3:10 in Panjabi 10 ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ ।
Colossians 4:1 in Panjabi 1 ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ ।
1 Peter 3:21 in Panjabi 21 ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ ।
1 Peter 4:1 in Panjabi 1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
2 Peter 1:4 in Panjabi 4 ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
1 John 2:6 in Panjabi 6 ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ ।