Romans 7:18 in Panjabi 18 ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ । ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ ।
Other Translations King James Version (KJV) For I know that in me (that is, in my flesh,) dwelleth no good thing: for to will is present with me; but how to perform that which is good I find not.
American Standard Version (ASV) For I know that in me, that is, in my flesh, dwelleth no good thing: for to will is present with me, but to do that which is good `is' not.
Bible in Basic English (BBE) For I am conscious that in me, that is, in my flesh, there is nothing good: I have the mind but not the power to do what is right.
Darby English Bible (DBY) For I know that in me, that is, in my flesh, good does not dwell: for to will is there with me, but to do right [I find] not.
World English Bible (WEB) For I know that in me, that is, in my flesh, dwells no good thing. For desire is present with me, but I don't find it doing that which is good.
Young's Literal Translation (YLT) for I have known that there doth not dwell in me, that is, in my flesh, good: for to will is present with me, and to work that which is right I do not find,
Cross Reference Genesis 6:5 in Panjabi 5 ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ ।
Genesis 8:21 in Panjabi 21 ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ਼ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ ।
Job 14:4 in Panjabi 4 ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ ? ਕੋਈ ਨਹੀਂ ।
Job 15:14 in Panjabi 14 ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ ?
Job 25:4 in Panjabi 4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ ?
Psalm 51:5 in Panjabi 5 ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ ।
Psalm 119:5 in Panjabi 5 ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ !
Psalm 119:32 in Panjabi 32 ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ !
Psalm 119:40 in Panjabi 40 ਵੇਖ, ਤੇਰੇ ਫ਼ਰਮਾਨਾਂ ਲਈ ਲੋਚਿਆ ਹੈ, ਆਪਣੇ ਧਰਮ ਵਿੱਚ ਮੈਨੂੰ ਜਿਵਾਲ !
Psalm 119:115 in Panjabi 115 ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ !
Psalm 119:173 in Panjabi 173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫਰਮਾਨ ਚੁਣ ਲਏ ਹਨ ।
Psalm 119:176 in Panjabi 176 ਮੈਂ ਗੁਆਚੀ ਹੋਈ ਭੇਡ ਵਾਂਗੂੰ ਭਟਕ ਗਿਆ ਹਾਂ, ਆਪਣੇ ਦਾਸ ਨੂੰ ਭਾਲ, ਕਿਉਂ ਜੋ ਮੈਂ ਤੇਰੇ ਹੁਕਮ ਨਹੀਂ ਭੁੱਲਦਾ ਹਾਂ ।
Isaiah 64:6 in Panjabi 6 ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ । ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ ।
Matthew 15:19 in Panjabi 19 ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ ।
Mark 7:21 in Panjabi 21 ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
Luke 11:13 in Panjabi 13 ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ ! ।
John 3:6 in Panjabi 6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ ।
Romans 7:5 in Panjabi 5 ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ ।
Romans 7:15 in Panjabi 15 ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ ।
Romans 7:19 in Panjabi 19 ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ ।
Romans 7:25 in Panjabi 25 ਮਸੀਹ ਸਾਡੇ ਪ੍ਰਭੂ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਨੂੰਨ ਦੀ ਸੇਵਾ ਕਰਦਾ ਪਰ ਸਰੀਰ ਨਾਲ ਪਾਪ ਦੇ ਕਨੂੰਨ ਦੀ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 13:14 in Panjabi 14 ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ ।
Galatians 5:17 in Panjabi 17 ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ ।
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
Philippians 2:13 in Panjabi 13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ ।
Philippians 3:12 in Panjabi 12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ ।
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ