Romans 7:4 in Panjabi 4 ਸੋ ਮੇਰੇ ਭਰਾਵੋ ਤੁਸੀਂ ਵੀ ਮਸੀਹ ਦੇ ਵਸੀਲੇ ਨਾਲ ਬਿਵਸਥਾ ਦੇ ਵੱਲੋਂ ਮਰ ਗਏ ਕਿ ਤੁਸੀਂ ਦੂਏ ਦੇ ਹੋ ਜਾਓ ਅਰਥਾਤ ਉਹ ਦੇ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਾਂ ਜੋ ਅਸੀਂ ਪਰਮੇਸ਼ੁਰ ਦੇ ਲਈ ਫਲ ਦੇਈਏ ।
Other Translations King James Version (KJV) Wherefore, my brethren, ye also are become dead to the law by the body of Christ; that ye should be married to another, even to him who is raised from the dead, that we should bring forth fruit unto God.
American Standard Version (ASV) Wherefore, my brethren, ye also were made dead to the law through the body of Christ; that ye should be joined to another, `even' to him who was raised from the dead, that we might bring forth fruit unto God.
Bible in Basic English (BBE) In the same way, my brothers, you were made dead to the law through the body of Christ, so that you might be joined to another, even to him who came again from the dead, so that we might give fruit to God.
Darby English Bible (DBY) So that, my brethren, *ye* also have been made dead to the law by the body of the Christ, to be to another, who has been raised up from among [the] dead, in order that we might bear fruit to God.
World English Bible (WEB) Therefore, my brothers, you also were made dead to the law through the body of Christ, that you would be joined to another, to him who was raised from the dead, that we might bring forth fruit to God.
Young's Literal Translation (YLT) So that, my brethren, ye also were made dead to the law through the body of the Christ, for your becoming another's, who out of the dead was raised up, that we might bear fruit to God;
Cross Reference Psalm 45:10 in Panjabi 10 ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ !
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ ।
Isaiah 62:5 in Panjabi 5 ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਬਣਾਉਣ ਵਾਲੇ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ ।
Hosea 2:19 in Panjabi 19 ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
Matthew 26:26 in Panjabi 26 ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ ।
John 3:29 in Panjabi 29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ ।
John 6:51 in Panjabi 51 ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ । ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ । ਇਹ ਰੋਟੀ ਮੇਰਾ ਸਰੀਰ ਹੈ । ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ ।”
John 15:8 in Panjabi 8 ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫ਼ਲ ਲੈ ਕੇ ਆਵੋਂ ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ ।
Romans 6:2 in Panjabi 2 ਕਦੇ ਨਹੀਂ ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ ? ।
Romans 6:14 in Panjabi 14 ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ ।
Romans 6:22 in Panjabi 22 ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ ।
Romans 7:6 in Panjabi 6 ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸੀ, ਬਿਵਸਥਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ ਸੇਵਾ ਕਰਦੇ ਹਾਂ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ ।
Romans 8:2 in Panjabi 2 ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਯਿਸੂ ਮਸੀਹ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ ।
1 Corinthians 10:16 in Panjabi 16 ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ ?
2 Corinthians 11:2 in Panjabi 2 ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ ।
Galatians 2:19 in Panjabi 19 ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ ।
Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।
Galatians 5:18 in Panjabi 18 ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Ephesians 2:15 in Panjabi 15 ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ !
Ephesians 5:23 in Panjabi 23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ । ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ ।
Philippians 1:11 in Panjabi 11 ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ ।
Philippians 4:17 in Panjabi 17 ਇਹ ਨਹੀਂ ਜੋ ਮੈਂ ਦਾਨ ਚਾਹੁੰਦਾ ਹਾਂ ਪਰ ਮੈਂ ਉਹ ਫਲ ਚਾਹੁੰਦਾ ਹਾਂ ਜੋ ਤੁਹਾਡੇ ਲੇਖੇ ਵਿੱਚ ਵਧਦਾ ਜਾਂਦਾ ਹੈ ।
Colossians 1:6 in Panjabi 6 ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ ।
Colossians 1:10 in Panjabi 10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ ।
Colossians 1:22 in Panjabi 22 ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ ।
Colossians 2:14 in Panjabi 14 ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ ।
Colossians 2:20 in Panjabi 20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੁੱਖ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ ।
Hebrews 10:10 in Panjabi 10 ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ ।
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
Revelation 19:7 in Panjabi 7 ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ ।
Revelation 21:9 in Panjabi 9 ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਅਖੀਰਲੀਆਂ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ ।