Romans 7:7 in Panjabi 7 ਹੁਣ, ਅਸੀਂ ਕੀ ਆਖੀਏ ? ਕੀ ਬਿਵਸਥਾ ਪਾਪ ਹੈ ? ਕਦੇ ਨਹੀਂ ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ ।
Other Translations King James Version (KJV) What shall we say then? Is the law sin? God forbid. Nay, I had not known sin, but by the law: for I had not known lust, except the law had said, Thou shalt not covet.
American Standard Version (ASV) What shall we say then? Is the law sin? God forbid. Howbeit, I had not known sin, except through the law: for I had not known coveting, except the law had said, Thou shalt not covet:
Bible in Basic English (BBE) What then is to be said? is the law sin? in no way. But I would not have had knowledge of sin but for the law: for I would not have been conscious of desire if the law had not said, You may not have a desire for what is another's.
Darby English Bible (DBY) What shall we say then? [is] the law sin? Far be the thought. But I had not known sin, unless by law: for I had not had conscience also of lust unless the law had said, Thou shalt not lust;
World English Bible (WEB) What shall we say then? Is the law sin? May it never be! However, I wouldn't have known sin, except through the law. For I wouldn't have known coveting, unless the law had said, "You shall not covet."
Young's Literal Translation (YLT) What, then, shall we say? the law `is' sin? let it not be! but the sin I did not know except through law, for also the covetousness I had not known if the law had not said:
Cross Reference Genesis 3:6 in Panjabi 6 ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ ।
Exodus 20:17 in Panjabi 17 ਤੂੰ ਆਪਣੇ ਗਵਾਂਢੀ ਦੇ ਘਰ ਦੀ ਲਾਲਸਾ ਨਾ ਕਰ । ਤੂੰ ਆਪਣੇ ਗਵਾਂਢੀ ਦੀ ਔਰਤ ਦੀ ਲਾਲਸਾ ਨਾ ਕਰ, ਨਾ ਉਸ ਦੇ ਗੋਲੇ ਦੀ, ਨਾ ਉਸ ਦੀ ਗੋਲੀ ਦੀ, ਨਾ ਉਸ ਦੇ ਬਲ਼ਦ ਦੀ, ਨਾ ਉਸ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗਵਾਂਢੀ ਦੀ ਹੈ ।
Deuteronomy 5:21 in Panjabi 21 ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ, ਨਾ ਉਹ ਦੇ ਖੇਤ ਦਾ, ਨਾ ਉਹ ਦੇ ਦਾਸ ਦਾ, ਨਾ ਉਹ ਦੀ ਦਾਸੀ ਦਾ, ਨਾ ਉਹ ਦੇ ਬਲਦ ਦਾ, ਨਾ ਉਹ ਦੇ ਖੋਤੇ ਦਾ ਅਤੇ ਨਾ ਹੀ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦਾ ਲਾਲਚ ਕਰ । “
Joshua 7:21 in Panjabi 21 ਮੈਂ ਲੁੱਟ ਵਿੱਚ ਇੱਕ ਸ਼ਿਨਆਰ ਦੇਸ ਦਾ ਸੋਹਣਾ ਚੋਗਾ ਵੇਖਿਆ ਅਤੇ ਦੋ ਸੌ ਰੁਪਏ ਚਾਂਦੀ ਅਤੇ ਪੰਜਾਹ ਤੋਲਾ ਤੋਲ ਵਿੱਚ ਸੋਨੇ ਦੀ ਇੱਕ ਇੱਟ ਤਾਂ ਮੈਨੂੰ ਲਾਲਚ ਆ ਗਿਆ ਅਤੇ ਮੈਂ ਉਹਨਾਂ ਨੂੰ ਚੁੱਕ ਲਿਆ ਅਤੇ ਵੇਖੋ ਉਹ ਤੰਬੂ ਦੇ ਵਿੱਚਕਾਰ ਧਰਤੀ ਵਿੱਚ ਦੱਬੇ ਹੋਏ ਹਨ ਅਤੇ ਚਾਂਦੀ ਉਸ ਦੇ ਹੇਠ ਹੈ ।
2 Samuel 11:2 in Panjabi 2 ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ ।
1 Kings 21:1 in Panjabi 1 ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨਾਬੋਥ ਯਿਜ਼ਰਏਲੀ ਦੇ ਕੋਲ ਅੰਗੂਰਾਂ ਦਾ ਬਾਗ ਸੀ ਜਿਹੜਾ ਯਿਜ਼ਰਏਲ ਵਿੱਚ ਅਤੇ ਸਾਮਰਿਯਾ ਦੇ ਪਾਤਸ਼ਾਹ ਅਹਾਬ ਦੇ ਮਹਿਲ ਦੇ ਨਾਲ ਲਗਵਾਂ ਸੀ ।
Psalm 19:7 in Panjabi 7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ ।
Psalm 119:96 in Panjabi 96 ਸਾਰੇ ਕਮਾਲ ਦਾ ਅੰਤ ਮੈਂ ਵੇਖਿਆ,ਪਰ ਤੇਰਾ ਹੁਕਮਨਾਮਾ ਬਹੁਤ ਲੰਮਾ ਚੌੜਾ ਹੈ ।
Micah 2:2 in Panjabi 2 ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ । ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ ।
Matthew 5:28 in Panjabi 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ ।
Luke 12:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ ।
Acts 20:33 in Panjabi 33 ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ ।
Romans 3:5 in Panjabi 5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ ? ( ਮੈਂ ਲੋਕਾਂ ਵਾਂਗੂੰ ਆਖਦਾ ਹਾਂ )
Romans 3:20 in Panjabi 20 ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ ।
Romans 4:1 in Panjabi 1 ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ ?
Romans 4:15 in Panjabi 15 ਕਿਉਂ ਜੋ ਬਿਵਸਥਾ ਕ੍ਰੋਧ ਦਾ ਕਾਰਨ ਹੁੰਦੀ ਹੈ ਪਰ ਜਿੱਥੇ ਬਿਵਸਥਾ ਨਹੀਂ ਉੱਥੇ ਉਲੰਘਣਾ ਵੀ ਨਹੀਂ ।
Romans 6:15 in Panjabi 15 ਤਾਂ ਫੇਰ ਕੀ ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ ? ਕਦੇ ਨਹੀਂ !
Romans 7:5 in Panjabi 5 ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ ।
Romans 7:8 in Panjabi 8 ਪਰ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪ੍ਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਬਿਵਸਥਾ ਦੇ ਬਿਨ੍ਹਾਂ ਪਾਪ ਮੁਰਦਾ ਹੈ ।
Romans 7:11 in Panjabi 11 ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ ।
Romans 7:13 in Panjabi 13 ਹੁਣ ਉਹ ਜੋ ਚੰਗਾ ਹੈ, ਕੀ ਮੇਰੇ ਲਈ ਮੌਤ ਬਣਿਆ ? ਕਦੇ ਨਹੀਂ ! ਪਰ ਪਾਪ ਨੇ ਕਿ ਪਾਪ ਪਰਗਟ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ ।
Romans 13:9 in Panjabi 9 ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ ।
1 Corinthians 15:56 in Panjabi 56 ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ ।
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Thessalonians 4:5 in Panjabi 5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ ।
1 John 2:15 in Panjabi 15 ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ । ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ ।