Romans 8:11 in Panjabi 11 ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ ।
Other Translations King James Version (KJV) But if the Spirit of him that raised up Jesus from the dead dwell in you, he that raised up Christ from the dead shall also quicken your mortal bodies by his Spirit that dwelleth in you.
American Standard Version (ASV) But if the Spirit of him that raised up Jesus from the dead dwelleth in you, he that raised up Christ Jesus from the dead shall give life also to your mortal bodies through his Spirit that dwelleth in you.
Bible in Basic English (BBE) But if the Spirit of him who made Jesus come again from the dead is in you, he who made Christ Jesus come again from the dead will in the same way, through his Spirit which is in you, give life to your bodies which now are under the power of death.
Darby English Bible (DBY) But if the Spirit of him that has raised up Jesus from among [the] dead dwell in you, he that has raised up Christ from among [the] dead shall quicken your mortal bodies also on account of his Spirit which dwells in you.
World English Bible (WEB) But if the Spirit of him who raised up Jesus from the dead dwells in you, he who raised up Christ Jesus from the dead will also give life to your mortal bodies through his Spirit who dwells in you.
Young's Literal Translation (YLT) and if the Spirit of Him who did raise up Jesus out of the dead doth dwell in you, He who did raise up the Christ out of the dead shall quicken also your dying bodies, through His Spirit dwelling in you.
Cross Reference Isaiah 26:19 in Panjabi 19 ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ । ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ ।
Ezekiel 37:14 in Panjabi 14 ਮੈਂ ਆਪਣਾ ਆਤਮਾ ਤੁਹਾਡੇ ਵਿੱਚ ਪਾਵਾਂਗਾ ਅਤੇ ਤੁਸੀਂ ਜੀਉਂਦੇ ਹੋ ਜਾਵੋਗੇ । ਮੈਂ ਤੁਹਾਨੂੰ ਤੁਹਾਡੀ ਭੂਮੀ ਉੱਤੇ ਵਸਾਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਖਿਆ ਹੈ ਅਤੇ ਮੈਂ ਹੀ ਪੂਰਾ ਕੀਤਾ, ਯਹੋਵਾਹ ਦਾ ਵਾਕ ਹੈ ।
John 5:21 in Panjabi 21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ । ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ ।
John 5:28 in Panjabi 28 ਇਸ ਗੱਲ ਬਾਰੇ ਹੈਰਾਨ ਨਾ ਹੋਵੋ । ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ ।
John 7:38 in Panjabi 38 ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ ।”
John 14:17 in Panjabi 17 ਇਹ ਸਹਾਇਕ ਸੱਚ ਦਾ ਆਤਮਾ ਹੈ । ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ । ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ । ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ ।
Acts 2:24 in Panjabi 24 ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ ।
Acts 2:32 in Panjabi 32 ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ ।
Romans 4:24 in Panjabi 24 ਸਗੋਂ ਸਾਡੇ ਲਈ ਵੀ ਜਿਨ੍ਹਾਂ ਦੇ ਲਈ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਵੇਗਾ ਅਰਥਾਤ ਸਾਡੇ ਲਈ ਜਿਹੜੇ ਉਸ ਦੇ ਉੱਤੇ ਵਿਸ਼ਵਾਸ ਕਰਦੇ ਹਾਂ ਜਿਸ ਨੇ ਸਾਡੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ।
Romans 6:4 in Panjabi 4 ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ ।
Romans 6:12 in Panjabi 12 ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ ।
Romans 8:2 in Panjabi 2 ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਯਿਸੂ ਮਸੀਹ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ ।
Romans 8:9 in Panjabi 9 ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ ।
1 Corinthians 6:14 in Panjabi 14 ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ ।
1 Corinthians 15:16 in Panjabi 16 ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ ।
1 Corinthians 15:20 in Panjabi 20 ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ !
1 Corinthians 15:51 in Panjabi 51 ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ ।
2 Corinthians 4:11 in Panjabi 11 ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ ।
2 Corinthians 4:14 in Panjabi 14 ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ ।
2 Corinthians 5:4 in Panjabi 4 ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ ।
Ephesians 1:19 in Panjabi 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
Ephesians 2:5 in Panjabi 5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ !
Philippians 3:21 in Panjabi 21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ ।
1 Thessalonians 4:14 in Panjabi 14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 Peter 1:21 in Panjabi 21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ ।
1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
Revelation 1:18 in Panjabi 18 ਅਤੇ ਜਿਉਂਦਾ ਹਾਂ । ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ ।
Revelation 11:11 in Panjabi 11 ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।