Romans 8:26 in Panjabi 26 ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ ।
Other Translations King James Version (KJV) Likewise the Spirit also helpeth our infirmities: for we know not what we should pray for as we ought: but the Spirit itself maketh intercession for us with groanings which cannot be uttered.
American Standard Version (ASV) And in like manner the Spirit also helpeth our infirmity: for we know not how to pray as we ought; but the Spirit himself maketh intercession for `us' with groanings which cannot be uttered;
Bible in Basic English (BBE) And in the same way the Spirit is a help to our feeble hearts: for we are not able to make prayer to God in the right way; but the Spirit puts our desires into words which are not in our power to say;
Darby English Bible (DBY) And in like manner the Spirit joins also its help to our weakness; for we do not know what we should pray for as is fitting, but the Spirit itself makes intercession with groanings which cannot be uttered.
World English Bible (WEB) In the same way, the Spirit also helps our weaknesses, for we don't know how to pray as we ought. But the Spirit himself makes intercession for us with groanings which can't be uttered.
Young's Literal Translation (YLT) And, in like manner also, the Spirit doth help our weaknesses; for, what we may pray for, as it behoveth `us', we have not known, but the Spirit himself doth make intercession for us with groanings unutterable,
Cross Reference Psalm 6:9 in Panjabi 9 ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ ।
Psalm 10:17 in Panjabi 17 ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ ਕਰੇਂਗਾ, ਤੂੰ ਆਪਣਾ ਕੰਨ ਲਾਏਗਾ
Psalm 42:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ ।
Psalm 55:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਮਸ਼ਕੀਲ ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
Psalm 69:3 in Panjabi 3 ਮੈਂ ਪੁਕਾਰਦਾ ਪੁਕਾਰਦਾ ਥੱਕ ਗਿਆ, ਮੇਰਾ ਸੰਘ ਬਹਿ ਗਿਆ, ਆਪਣੇ ਪਰਮੇਸ਼ੁਰ ਨੂੰ ਉਡੀਕਦਿਆਂ ਉਡੀਕਦਿਆਂ ਮੇਰੀਆਂ ਅੱਖੀਆਂ ਰਹਿ ਗਈਆਂ !
Psalm 77:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਤੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ । ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ ।
Psalm 88:1 in Panjabi 1 ਗੀਤ; ਕੋਰਹ ਵੰਸੀਆਂ ਦਾ ਭਜਨ । ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ ।
Psalm 102:5 in Panjabi 5 ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ ।
Psalm 102:20 in Panjabi 20 ਕਿ ਗ਼ੁਲਾਮ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
Psalm 119:81 in Panjabi 81 ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ,ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ ।
Psalm 143:4 in Panjabi 4 ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ ।
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Matthew 10:20 in Panjabi 20 ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ ।
Matthew 20:22 in Panjabi 22 ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ । ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ ।
Luke 11:1 in Panjabi 1 ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ ।
Luke 22:44 in Panjabi 44 ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ ।
John 14:16 in Panjabi 16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ ।
Romans 7:24 in Panjabi 24 ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ ?
Romans 8:15 in Panjabi 15 ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ ।
Romans 15:1 in Panjabi 1 ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ ।
2 Corinthians 5:2 in Panjabi 2 ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਂਕੇ ਭਰਦੇ ਅਤੇ ਤਰਸਦੇ ਹਾਂ ਕਿ ਆਪਣੇ ਬਸੇਰੇ ਨੂੰ ਜਿਹੜਾ ਸਵਰਗੋਂ ਹੈ ਪਹਿਨ ਲਈਏ ।
2 Corinthians 5:4 in Panjabi 4 ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ ।
2 Corinthians 12:5 in Panjabi 5 ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ ।
Galatians 4:6 in Panjabi 6 ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ ।
Ephesians 2:18 in Panjabi 18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ !
Ephesians 6:18 in Panjabi 18 ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ ।
Hebrews 4:15 in Panjabi 15 ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ ।
Hebrews 5:2 in Panjabi 2 ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ ।
James 4:3 in Panjabi 3 ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ ।
Jude 1:20 in Panjabi 20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ ।