Romans 8:34 in Panjabi 34 ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ । ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ ।
Other Translations King James Version (KJV) Who is he that condemneth? It is Christ that died, yea rather, that is risen again, who is even at the right hand of God, who also maketh intercession for us.
American Standard Version (ASV) who is he that condemneth? It is Christ Jesus that died, yea rather, that was raised from the dead, who is at the right hand of God, who also maketh intercession for us.
Bible in Basic English (BBE) Who will give a decision against us? It is Christ Jesus who not only was put to death, but came again from the dead, who is now at the right hand of God, taking our part.
Darby English Bible (DBY) who is he that condemns? [It is] Christ who has died, but rather has been [also] raised up; who is also at the right hand of God; who also intercedes for us.
World English Bible (WEB) Who is he who condemns? It is Christ who died, yes rather, who was raised from the dead, who is at the right hand of God, who also makes intercession for us.
Young's Literal Translation (YLT) who `is' he that is condemning? Christ `is' He that died, yea, rather also, was raised up; who is also on the right hand of God -- who also doth intercede for us.
Cross Reference Job 33:24 in Panjabi 24 ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ ।
Job 34:29 in Panjabi 29 ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
Psalm 37:33 in Panjabi 33 ਯਹੋਵਾਹ ਉਹ ਨੂੰ ਉਸ ਦੇ ਵੱਸ ਵਿੱਚ ਨਾ ਛੱਡੇਗਾ ਅਤੇ ਜਦ ਉਹ ਦਾ ਫੈਸਲਾ ਹੋ ਜਾਵੇਗਾ ਤਾਂ ਉਹ ਨੂੰ ਦੋਸ਼ੀ ਨਾ ਠਹਿਰਾਵੇਗਾ ।
Psalm 109:31 in Panjabi 31 ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜ੍ਹਾ ਰਹੇਗਾ, ਕਿ ਉਹ ਦੀ ਜਾਨ ਦੇ ਨਿਆਂ ਕਾਰਾਂ ਤੋਂ ਬਚਾਵੇ ।
Isaiah 53:12 in Panjabi 12 ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ ।
Jeremiah 50:20 in Panjabi 20 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ । ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ ।
Matthew 20:28 in Panjabi 28 ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ ।
Mark 16:19 in Panjabi 19 ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ ।
John 14:19 in Panjabi 19 ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ ।
John 16:23 in Panjabi 23 ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਂਗੇ । ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁੱਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ ।
John 16:26 in Panjabi 26 ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ ।
John 17:20 in Panjabi 20 ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ ।
Acts 7:56 in Panjabi 56 ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ !
Romans 5:6 in Panjabi 6 ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ ।
Romans 8:1 in Panjabi 1 ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ ।
Romans 8:27 in Panjabi 27 ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ ।
Romans 14:9 in Panjabi 9 ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ ।
Romans 14:13 in Panjabi 13 ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ ।
Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।
Colossians 3:1 in Panjabi 1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Hebrews 4:14 in Panjabi 14 ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 8:1 in Panjabi 1 ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ ।
Hebrews 9:10 in Panjabi 10 ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ ।
Hebrews 9:24 in Panjabi 24 ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ ।
Hebrews 10:10 in Panjabi 10 ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ ।
Hebrews 10:19 in Panjabi 19 ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ ।
Hebrews 12:1 in Panjabi 1 ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ ।
1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
1 Peter 3:22 in Panjabi 22 ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ ।
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
Revelation 1:18 in Panjabi 18 ਅਤੇ ਜਿਉਂਦਾ ਹਾਂ । ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ ।