Romans 8:39 in Panjabi 39 ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ ।
Other Translations King James Version (KJV) Nor height, nor depth, nor any other creature, shall be able to separate us from the love of God, which is in Christ Jesus our Lord.
American Standard Version (ASV) nor height, nor depth, nor any other creature, shall be able to separate us from the love of God, which is in Christ Jesus our Lord.
Bible in Basic English (BBE) Or things on high, or things under the earth, or anything which is made, will be able to come between us and the love of God which is in Christ Jesus our Lord.
Darby English Bible (DBY) nor height, nor depth, nor any other creature, shall be able to separate us from the love of God, which [is] in Christ Jesus our Lord.
World English Bible (WEB) nor height, nor depth, nor any other created thing, will be able to separate us from the love of God, which is in Christ Jesus our Lord.
Young's Literal Translation (YLT) nor things about to be, nor height, nor depth, nor any other created thing, shall be able to separate us from the love of god, that `is' in Christ Jesus our Lord.
Cross Reference Exodus 9:16 in Panjabi 16 ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ ।
Psalm 64:6 in Panjabi 6 ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ !” ਅਤੇ ਹਰੇਕ ਦਾ ਅੰਦਰਲਾ ਦਿਲ ਡੂੰਘਾ ਹੈ ।
Psalm 93:3 in Panjabi 3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ !
Proverbs 20:5 in Panjabi 5 ਮਨੁੱਖ ਦੇ ਮਨ ਦੀ ਸਲਾਹ ਡੂੰਘੇ ਪਾਣੀ ਵਰਗੀ ਹੈ, ਪਰ ਸਮਝ ਵਾਲਾ ਉਹ ਨੂੰ ਬਾਹਰ ਕੱਢ ਲਿਆਵੇਗਾ ।
Isaiah 10:10 in Panjabi 10 ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ,
Isaiah 10:33 in Panjabi 33 ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ ।
Isaiah 24:21 in Panjabi 21 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ ।
Daniel 4:11 in Panjabi 11 ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੱਕ ਪਹੁੰਚ ਗਈ, ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦੇਣ ਲੱਗਾ ।
Daniel 5:18 in Panjabi 18 ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Matthew 24:24 in Panjabi 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ ਕੰਮ ਵਿਖਾਉਣਗੇ ਕਿ ਜੇ ਹੋ ਸਕਦਾ ਤਾਂ ਉਹ ਚੁਣਿਆ ਹੋਇਆਂ ਨੂੰ ਵੀ ਭਰਮਾ ਲੈਂਦੇ ।
John 3:16 in Panjabi 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
John 16:27 in Panjabi 27 ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ । ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ ।
John 17:26 in Panjabi 26 ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ ।”
Romans 5:8 in Panjabi 8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ ।
Romans 8:35 in Panjabi 35 ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ ?
Romans 11:33 in Panjabi 33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਰਾਹ ਕਿੰਨੇ ਦੁਰਲੱਭ ਹਨ !
2 Corinthians 2:11 in Panjabi 11 ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ ।
2 Corinthians 11:3 in Panjabi 3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ ।
Ephesians 1:4 in Panjabi 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ !
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
Ephesians 3:18 in Panjabi 18 ਤੁਸੀਂ ਸਾਰੇ ਸੰਤਾਂ ਨਾਲ ਮਿਲ ਕੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਸਕੋ ਕਿ ਕਿੰਨੀ ਕੁ ਚੌੜਾਈ, ਲੰਬਾਈ, ਉਚਾਈ ਅਤੇ ਡੁੰਘਾਈ ਹੈ !
Colossians 3:3 in Panjabi 3 ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
Titus 3:4 in Panjabi 4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ ।
1 John 4:9 in Panjabi 9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ ।
1 John 4:16 in Panjabi 16 ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ । ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ ।
1 John 4:19 in Panjabi 19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ ।
Revelation 2:24 in Panjabi 24 ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 13:1 in Panjabi 1 ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ ।
Revelation 13:14 in Panjabi 14 ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:3 in Panjabi 3 ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ । ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ ।
Revelation 20:7 in Panjabi 7 ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ ।