Romans 8:9 in Panjabi 9 ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ ।
Other Translations King James Version (KJV) But ye are not in the flesh, but in the Spirit, if so be that the Spirit of God dwell in you. Now if any man have not the Spirit of Christ, he is none of his.
American Standard Version (ASV) But ye are not in the flesh but in the Spirit, if so be that the Spirit of God dwelleth in you. But if any man hath not the Spirit of Christ, he is none of his.
Bible in Basic English (BBE) You are not in the flesh but in the Spirit, if the Spirit of God is in you. But if any man has not the Spirit of Christ he is not one of his.
Darby English Bible (DBY) But *ye* are not in flesh but in Spirit, if indeed God's Spirit dwell in you; but if any one has not [the] Spirit of Christ *he* is not of him:
World English Bible (WEB) But you are not in the flesh but in the Spirit, if it is so that the Spirit of God dwells in you. But if any man doesn't have the Spirit of Christ, he is not his.
Young's Literal Translation (YLT) And ye are not in the flesh, but in the Spirit, if indeed the Spirit of God doth dwell in you; and if any one hath not the Spirit of Christ -- this one is not His;
Cross Reference Ezekiel 11:19 in Panjabi 19 ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ । ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
Ezekiel 36:26 in Panjabi 26 ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ । ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ ।
Luke 11:13 in Panjabi 13 ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ ! ।
John 3:6 in Panjabi 6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ ।
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
John 14:17 in Panjabi 17 ਇਹ ਸਹਾਇਕ ਸੱਚ ਦਾ ਆਤਮਾ ਹੈ । ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ । ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ । ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ ।
John 17:9 in Panjabi 9 ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ ।
Romans 8:2 in Panjabi 2 ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਯਿਸੂ ਮਸੀਹ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ ।
Romans 8:11 in Panjabi 11 ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ ।
1 Corinthians 3:16 in Panjabi 16 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ?
1 Corinthians 3:21 in Panjabi 21 ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ ।
1 Corinthians 6:19 in Panjabi 19 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ ?
1 Corinthians 15:23 in Panjabi 23 ਪਰ ਹਰੇਕ ਆਪੋ-ਆਪਣੀ ਵਾਰੀ ਸਿਰ । ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
2 Corinthians 10:7 in Panjabi 7 ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ । ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ ।
Galatians 4:6 in Panjabi 6 ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ ।
Galatians 5:24 in Panjabi 24 ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ ।
Ephesians 1:13 in Panjabi 13 ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ !
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 2:22 in Panjabi 22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
Philippians 1:19 in Panjabi 19 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ ।
2 Timothy 1:14 in Panjabi 14 ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ ।
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
1 John 3:24 in Panjabi 24 ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ, ਉਹ ਪ੍ਰਭੂ ਦੇ ਵਿੱਚ ਅਤੇ ਪ੍ਰਭੂ ਉਹ ਦੇ ਵਿੱਚ ਬਣਿਆ ਰਹਿੰਦਾ ਹੈ । ਉਹ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਕਿ ਉਹ ਸਾਡੇ ਵਿੱਚ ਰਹਿੰਦਾ ਹੈ ।
1 John 4:4 in Panjabi 4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ ।
1 John 4:13 in Panjabi 13 ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ ।
Jude 1:19 in Panjabi 19 ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ ।
Revelation 13:8 in Panjabi 8 ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ ।
Revelation 20:15 in Panjabi 15 ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।