Romans 9:30 in Panjabi 30 ਫੇਰ ਅਸੀਂ ਕੀ ਆਖੀਏ ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Other Translations King James Version (KJV) What shall we say then? That the Gentiles, which followed not after righteousness, have attained to righteousness, even the righteousness which is of faith.
American Standard Version (ASV) What shall we say then? That the Gentiles, who followed not after righteousness, attained to righteousness, even the righteousness which is of faith:
Bible in Basic English (BBE) What then may we say? That the nations who did not go after righteousness have got righteousness, even the righteousness which is of faith:
Darby English Bible (DBY) What then shall we say? That [they of the] nations, who did not follow after righteousness, have attained righteousness, but [the] righteousness that is on the principle of faith.
World English Bible (WEB) What shall we say then? That the Gentiles, who didn't follow after righteousness, attained to righteousness, even the righteousness which is of faith;
Young's Literal Translation (YLT) What, then, shall we say? that nations who are not pursuing righteousness did attain to righteousness, and righteousness that `is' of faith,
Cross Reference Proverbs 15:9 in Panjabi 9 ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ ।
Proverbs 21:21 in Panjabi 21 ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ ।
Isaiah 51:1 in Panjabi 1 ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ !
Isaiah 65:1 in Panjabi 1 ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, “ਵੇਖੋ, ਮੈਂ ਹਾਂ, ਮੈਂ ਹਾਂ ।”
Romans 1:17 in Panjabi 17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਹੀ ਤੋਂ ਜਿਉਂਦਾ ਰਹੇਗਾ ।
Romans 3:5 in Panjabi 5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ ? ( ਮੈਂ ਲੋਕਾਂ ਵਾਂਗੂੰ ਆਖਦਾ ਹਾਂ )
Romans 3:21 in Panjabi 21 ਪਰ ਹੁਣ ਬਿਵਸਥਾ ਤੋਂ ਬਿਨ੍ਹਾਂ ਪਰਮੇਸ਼ੁਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਬਿਵਸਥਾ ਅਤੇ ਨਬੀ ਉਸ ਦੀ ਗਵਾਹੀ ਦਿੰਦੇ ਹਨ ।
Romans 4:9 in Panjabi 9 ਫੇਰ ਇਹ ਧੰਨ ਹੋਣਾ, ਕੀ ਸੁੰਨਤੀਆਂ ਦੇ ਲਈ ਹੀ ਹੈ ਜਾਂ ਅਸੁੰਨਤੀਆਂ ਦੇ ਲਈ ਵੀ ਹੈ ? ਕਿਉਂ ਜੋ ਅਸੀਂ ਆਖਦੇ ਹਾਂ ਕਿ ਅਬਰਾਹਾਮ ਦੇ ਲਈ ਉਹ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਗਿਆ ਸੀ ।
Romans 4:11 in Panjabi 11 ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ ।
Romans 4:13 in Panjabi 13 ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 4:22 in Panjabi 22 ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ।
Romans 5:1 in Panjabi 1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ ।
Romans 9:14 in Panjabi 14 ਫੇਰ ਅਸੀਂ ਕੀ ਆਖੀਏ ? ਭਲਾ, ਪਰਮੇਸ਼ੁਰ ਬੇਇਨਸਾਫ਼ੀ ਕਰਦਾ ਹੈ ? ਕਦੇ ਨਹੀਂ !
Romans 9:31 in Panjabi 31 ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ ।
Romans 10:6 in Panjabi 6 ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ ?
Romans 10:10 in Panjabi 10 ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ ।
Romans 10:20 in Panjabi 20 ਫੇਰ ਯਸਾਯਾਹ ਵੱਡੀ ਦਲੇਰੀ ਨਾਲ ਕਹਿੰਦਾ ਹੈ, ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਹਨਾਂ ਨੇ ਮੈਨੂੰ ਪਾ ਲਿਆ, ਅਤੇ ਜਿਨ੍ਹਾਂ ਨੇ ਮੈਨੂੰ ਨਾ ਪੁੱਛਿਆ, ਮੈਂ ਉਹਨਾਂ ਉੱਤੇ ਪਰਗਟ ਹੋਇਆ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
Galatians 2:16 in Panjabi 16 ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ ।
Galatians 3:8 in Panjabi 8 ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l
Galatians 3:24 in Panjabi 24 ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ ।
Galatians 5:5 in Panjabi 5 ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ ।
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Philippians 3:9 in Panjabi 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ ।
1 Timothy 6:11 in Panjabi 11 ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ , ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ