Romans 9:4 in Panjabi 4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।
Other Translations King James Version (KJV) Who are Israelites; to whom pertaineth the adoption, and the glory, and the covenants, and the giving of the law, and the service of God, and the promises;
American Standard Version (ASV) who are Israelites; whose is the adoption, and the glory, and the covenants, and the giving of the law, and the service `of God', and the promises;
Bible in Basic English (BBE) Who are Israelites: who have the place of sons, and the glory, and the agreements with God, and the giving of the law, and the worship, and the hope offered by God:
Darby English Bible (DBY) who are Israelites; whose [is] the adoption, and the glory, and the covenants, and the law-giving, and the service, and the promises;
World English Bible (WEB) who are Israelites; whose is the adoption, the glory, the covenants, the giving of the law, the service, and the promises;
Young's Literal Translation (YLT) who are Israelites, whose `is' the adoption, and the glory, and the covenants, and the lawgiving, and the service, and the promises,
Cross Reference Genesis 15:18 in Panjabi 18 ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ
Genesis 17:2 in Panjabi 2 ਮੈਂ ਆਪਣਾ ਨੇਮ ਆਪਣੇ ਅਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਨੂੰ ਹੱਦੋਂ ਬਾਹਲਾ ਵਧਾਵਾਂਗਾ ।
Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Genesis 17:10 in Panjabi 10 ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ ।
Genesis 32:28 in Panjabi 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
Exodus 4:22 in Panjabi 22 ਤਦ ਤੂੰ ਫ਼ਿਰਊਨ ਨੂੰ ਆਖੀਂ, “ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਜੇਠਾ ਪੁੱਤਰ ਹੈ । ”
Exodus 12:25 in Panjabi 25 ਅਤੇ ਇਸ ਤਰ੍ਹਾਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਇਸ ਰੀਤੀ ਨੂੰ ਮਨਾਇਆ ਕਰਿਓ
Exodus 19:3 in Panjabi 3 ਤਾਂ ਮੂਸਾ ਪਰਮੇਸ਼ੁਰ ਕੋਲ ਚੜ੍ਹ ਗਿਆ ਅਤੇ ਯਹੋਵਾਹ ਨੇ ਪਹਾੜ ਤੋਂ ਉਸ ਨੂੰ ਪੁਕਾਰ ਕੇ ਆਖਿਆ ਤੂੰ ਯਾਕੂਬ ਦੇ ਘਰਾਣੇ ਨੂੰ ਇਸ ਤਰ੍ਹਾਂ ਆਖ ਅਤੇ ਇਸਰਾਏਲੀਆਂ ਨੂੰ ਦੱਸ
Exodus 24:7 in Panjabi 7 ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁੱਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ ।
Exodus 34:27 in Panjabi 27 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ ।
Exodus 40:34 in Panjabi 34 ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ ।
Numbers 7:89 in Panjabi 89 ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ ।
Deuteronomy 7:6 in Panjabi 6 ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ ।
Deuteronomy 14:1 in Panjabi 1 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ । ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
Deuteronomy 29:1 in Panjabi 1 ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ । ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ ।
Deuteronomy 29:14 in Panjabi 14 ਮੈਂ ਇਸ ਨੇਮ ਅਤੇ ਇਸ ਸਹੁੰ ਨੂੰ ਸਿਰਫ਼ ਤੁਹਾਡੇ ਨਾਲ ਹੀ ਨਹੀਂ ਬੰਨ੍ਹ ਰਿਹਾ ਹਾਂ,
Deuteronomy 31:16 in Panjabi 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ ।
1 Samuel 4:21 in Panjabi 21 ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ ।
1 Kings 8:11 in Panjabi 11 ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਜਲਾਲ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ ।
Nehemiah 9:13 in Panjabi 13 ਫਿਰ ਤੂੰ ਸੀਨਈ ਪਹਾੜ ਉੱਤੇ ਉਤਰਿਆ ਅਤੇ ਅਕਾਸ਼ ਵਿੱਚੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਪਣੇ ਸਿੱਧੇ ਨਿਯਮ, ਸੱਚੀ ਬਿਵਸਥਾ, ਚੰਗੀਆਂ ਬਿਧੀਆਂ ਅਤੇ ਹੁਕਮ ਉਨ੍ਹਾਂ ਨੂੰ ਦਿੱਤੇ ।
Nehemiah 13:29 in Panjabi 29 ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ ।
Psalm 63:2 in Panjabi 2 ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ ।
Psalm 73:1 in Panjabi 1 ਆਸਾਫ਼ ਦਾ ਭਜਨ ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ ।
Psalm 78:61 in Panjabi 61 ਉਸ ਨੇ ਉਹ ਦਾ ਬਲ ਗ਼ੁਲਾਮੀ ਵਿੱਚ ਅਤੇ ਉਹ ਦਾ ਤੇਜ ਵਿਰੋਧੀ ਦੇ ਹੱਥ ਵਿੱਚ ਦੇ ਦਿੱਤਾ ।
Psalm 89:3 in Panjabi 3 ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,
Psalm 89:34 in Panjabi 34 ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ ।
Psalm 90:16 in Panjabi 16 ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ ।
Psalm 147:19 in Panjabi 19 ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ ।
Isaiah 5:2 in Panjabi 2 ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ ।
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Isaiah 46:3 in Panjabi 3 ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,
Isaiah 60:19 in Panjabi 19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ ।
Jeremiah 31:9 in Panjabi 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ ।
Jeremiah 31:20 in Panjabi 20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ ? ਕੀ ਉਹ ਲਾਡਲਾ ਬੱਚਾ ਹੈ ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 33:20 in Panjabi 20 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
Ezekiel 20:11 in Panjabi 11 ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ ।
Hosea 11:1 in Panjabi 1 ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ ।
Matthew 21:33 in Panjabi 33 ਇੱਕ ਹੋਰ ਦ੍ਰਿਸ਼ਟਾਂਤ ਸੁਣੋ ਜੋ ਇੱਕ ਘਰ ਦਾ ਮਾਲਕ ਸੀ ਜਿਸ ਨੇ ਅੰਗੂਰੀ ਬਾਗ਼ ਲਾਇਆ ਅਤੇ ਉਹ ਦੇ ਚੁਫ਼ੇਰੇ ਵਾੜ ਕੀਤੀ ਅਤੇ ਉਸ ਵਿੱਚ ਰਸ ਲਈ ਇੱਕ ਚੁਬੱਚਾ ਕੱਢਿਆ ਅਤੇ ਬੁਰਜ ਉਸਾਰਿਆ ਅਤੇ ਉਹ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਪਰਦੇਸ ਚੱਲਿਆ ਗਿਆ ।
Luke 1:54 in Panjabi 54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
Luke 1:69 in Panjabi 69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
John 1:47 in Panjabi 47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ ।”
Acts 2:39 in Panjabi 39 ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।
Acts 3:25 in Panjabi 25 ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Acts 13:32 in Panjabi 32 ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ ।
Romans 3:2 in Panjabi 2 ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ ।
Romans 8:15 in Panjabi 15 ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ ।
Romans 9:6 in Panjabi 6 ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ।
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !
Hebrews 6:13 in Panjabi 13 ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
Hebrews 8:6 in Panjabi 6 ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ।
Hebrews 9:1 in Panjabi 1 ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ ।
Hebrews 9:3 in Panjabi 3 ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ ।
Hebrews 9:10 in Panjabi 10 ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ ।