Ruth 2:12 in Panjabi 12 ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ । “
Other Translations King James Version (KJV) The LORD recompense thy work, and a full reward be given thee of the LORD God of Israel, under whose wings thou art come to trust.
American Standard Version (ASV) Jehovah recompense thy work, and a full reward be given thee of Jehovah, the God of Israel, under whose wings thou art come to take refuge.
Bible in Basic English (BBE) The Lord give you a reward for what you have done, and may a full reward be given to you by the Lord, the God of Israel, under whose wings you have come to take cover.
Darby English Bible (DBY) Jehovah recompense thy work, and let thy reward be full from Jehovah the God of Israel, under whose wings thou art come to take refuge.
Webster's Bible (WBT) The LORD recompense thy work, and a full reward be given thee of the LORD God of Israel, under whose wings thou hast come to trust.
World English Bible (WEB) Yahweh recompense your work, and a full reward be given you of Yahweh, the God of Israel, under whose wings you are come to take refuge.
Young's Literal Translation (YLT) Jehovah doth recompense thy work, and thy reward is complete from Jehovah, God of Israel, under whose wings thou hast come to take refuge.'
Cross Reference Ruth 1:16 in Panjabi 16 ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ । ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
1 Samuel 24:19 in Panjabi 19 ਜੇ ਕਦੀ ਕੋਈ ਮਨੁੱਖ ਆਪਣੇ ਵੈਰੀ ਨੂੰ ਟੱਕਰ ਜਾਵੇ ਤਾਂ ਕੀ, ਉਹ ਨੂੰ ਸੁਖ-ਸਾਂਦ ਨਾਲ ਛੱਡ ਦਿੰਦਾ ਹੈ ? ਸੋ ਯਹੋਵਾਹ ਉਸ ਭਲਿਆਈ ਦੇ ਥਾਂ ਜੋ ਤੂੰ ਅੱਜ ਮੇਰੇ ਨਾਲ ਕੀਤੀ ਹੈ ਤੇਰੇ ਨਾਲ ਵੀ ਭਲਿਆਈ ਕਰੇ ।
Psalm 17:8 in Panjabi 8 ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
Psalm 19:11 in Panjabi 11 ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ ।
Psalm 36:7 in Panjabi 7 ਹੇ ਪਰਮੇਸ਼ਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ ।
Psalm 57:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁਕ ਗਿਆ ਸੀ ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
Psalm 58:11 in Panjabi 11 ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ !
Psalm 61:4 in Panjabi 4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ । ਸਲਹ ।
Psalm 63:7 in Panjabi 7 ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ ।
Psalm 91:4 in Panjabi 4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ ਅਤੇ ਫਰੀ ਹੈ ।
Proverbs 11:18 in Panjabi 18 ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ ।
Proverbs 23:18 in Panjabi 18 ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ ।
Matthew 5:12 in Panjabi 12 ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ ।
Matthew 6:1 in Panjabi 1 ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁੱਝ ਵੀ ਫਲ ਪ੍ਰਾਪਤ ਨਾ ਕਰੋਗੇ ।
Matthew 10:41 in Panjabi 41 ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 6:35 in Panjabi 35 ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ । ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ ।
Luke 14:12 in Panjabi 12 ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ ।
Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
2 Timothy 1:18 in Panjabi 18 ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ ।
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
Hebrews 6:10 in Panjabi 10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।
Hebrews 11:6 in Panjabi 6 ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ ।
Hebrews 11:26 in Panjabi 26 ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ ।