Song of Solomon 1:4 in Panjabi 4 ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ । ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ ।
Other Translations King James Version (KJV) Draw me, we will run after thee: the king hath brought me into his chambers: we will be glad and rejoice in thee, we will remember thy love more than wine: the upright love thee.
American Standard Version (ASV) Draw me; we will run after thee: The king hath brought me into his chambers; We will be glad and rejoice in thee; We will make mention of thy love more than of wine: Rightly do they love thee.
Bible in Basic English (BBE) Take me to you, and we will go after you: the king has taken me into his house. We will be glad and full of joy in you, we will give more thought to your love than to wine: rightly are they your lovers.
Darby English Bible (DBY) Draw me, we will run after thee! -- The king hath brought me into his chambers -- We will be glad and rejoice in thee, We will remember thy love more than wine. They love thee uprightly.
World English Bible (WEB) Take me away with you. Let us hurry. The king has brought me into his chambers. Friends We will be glad and rejoice in you. We will praise your love more than wine! Beloved They are right to love you.
Young's Literal Translation (YLT) Draw me: after thee we run, The king hath brought me into his inner chambers, We do joy and rejoice in thee, We mention thy loves more than wine, Uprightly they have loved thee!
Cross Reference Psalm 42:4 in Panjabi 4 ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ ।
Psalm 45:14 in Panjabi 14 ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ ।
Psalm 48:9 in Panjabi 9 ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ ।
Psalm 63:5 in Panjabi 5 ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
Psalm 98:4 in Panjabi 4 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
Psalm 103:1 in Panjabi 1 ਦਾਊਦ ਦਾ ਭਜਨ ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਅਤੇ ਜੋ ਕੁੱਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ !
Psalm 111:4 in Panjabi 4 ਉਹ ਨੇ ਆਪਣੇ ਅਚਰਜ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ ।
Psalm 119:32 in Panjabi 32 ਜਦ ਤੂੰ ਮੇਰੇ ਮਨ ਨੂੰ ਵਧਾਵੇਂਗਾ, ਤਦ ਮੈ ਤੇਰੇ ਹੁਕਮਾਂ ਦੇ ਮਾਰਗ ਉੱਤੇ ਦੌੜਿਆ ਜਾਂਵਾਂਗਾ !
Psalm 119:60 in Panjabi 60 ਮੈਂ ਛੇਤੀ ਕੀਤੀ ਅਤੇ ਢਿੱਲ ਨਾ ਲਾਈ, ਕਿ ਤੇਰੇ ਹੁਕਮਾਂ ਦੀ ਪਾਲਣਾ ਕਰਾਂ ।
Psalm 149:2 in Panjabi 2 ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ ਬਾਗ ਹੋਣ ।
Song of Solomon 1:2 in Panjabi 2 ਉਹ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ ।
Song of Solomon 2:3 in Panjabi 3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ । ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ ।
Song of Solomon 3:4 in Panjabi 4 ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ । ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ ਅਤੇ ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ ।
Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Isaiah 45:25 in Panjabi 25 ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ ।
Isaiah 61:3 in Panjabi 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।
Isaiah 63:7 in Panjabi 7 ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ ।
Jeremiah 31:3 in Panjabi 3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿਚਿਆ ਹੈ ।
Hosea 11:4 in Panjabi 4 ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ । ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁਕ ਕੇ ਖੁਆਇਆ ।
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ !
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Matthew 25:10 in Panjabi 10 ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ ।
Luke 2:10 in Panjabi 10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
Luke 22:19 in Panjabi 19 ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ ।
John 6:44 in Panjabi 44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ । ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ ।
John 12:32 in Panjabi 32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ ।”
John 14:2 in Panjabi 2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ । ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ । ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
1 Corinthians 11:23 in Panjabi 23 ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ ।
Ephesians 2:6 in Panjabi 6 ਅਤੇ ਪਰਮੇਸ਼ੁਰ ਨੇ ਸਾਨੂੰ ਉਸ ਦੇ ਨਾਲ ਉੱਠਾਇਆ ਅਤੇ ਸਾਨੂੰ ਮਸੀਹ ਯਿਸੂ ਵਿੱਚ ਸਵਰਗੀ ਥਾਵਾਂ ਉੱਤੇ ਉਸ ਦੇ ਨਾਲ ਬਿਠਾਇਆ !
Ephesians 6:24 in Panjabi 24 ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ । ਆਮੀਨ ।
Philippians 2:12 in Panjabi 12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ ।
Philippians 3:3 in Panjabi 3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ ।
Philippians 4:4 in Panjabi 4 ਪ੍ਰਭੂ ਵਿੱਚ ਸਦਾ ਅਨੰਦ ਕਰੋ । ਫੇਰ ਕਹਿੰਦਾ ਹਾਂ, ਅਨੰਦ ਕਰੋ ।
Hebrews 12:1 in Panjabi 1 ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ ।
1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।