Song of Solomon 1:7 in Panjabi 7 ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ ?
Other Translations King James Version (KJV) Tell me, O thou whom my soul loveth, where thou feedest, where thou makest thy flock to rest at noon: for why should I be as one that turneth aside by the flocks of thy companions?
American Standard Version (ASV) Tell me, O thou whom my soul loveth, Where thou feedest `thy flock', Where thou makest `it' to rest at noon: For why should I be as one that is veiled Beside the flocks of thy companions?
Bible in Basic English (BBE) Say, O love of my soul, where you give food to your flock, and where you make them take their rest in the heat of the day; why have I to be as one wandering by the flocks of your friends?
Darby English Bible (DBY) Tell me, thou whom my soul loveth, Where thou feedest [thy flock], Where thou makest it to rest at noon; For why should I be as one veiled Beside the flocks of thy companions?
World English Bible (WEB) Tell me, you whom my soul loves, Where you graze your flock, Where you rest them at noon; For why should I be as one who is veiled Beside the flocks of your companions? Lover
Young's Literal Translation (YLT) Declare to me, thou whom my soul hath loved, Where thou delightest, Where thou liest down at noon, For why am I as one veiled, By the ranks of thy companions?
Cross Reference Genesis 37:16 in Panjabi 16 ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ । ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ ?
1 Samuel 12:20 in Panjabi 20 ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀ ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ ।
Psalm 18:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਵਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ । ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।
Psalm 23:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ ।
Psalm 28:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਮੈਂ ਤੈਂਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ ।
Psalm 80:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ । ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ !
Psalm 116:1 in Panjabi 1 ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ ।
Song of Solomon 2:3 in Panjabi 3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ । ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ ।
Song of Solomon 2:16 in Panjabi 16 ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਰਾਉਂਦਾ ਹੈ ।
Song of Solomon 3:1 in Panjabi 1 ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ ।
Song of Solomon 5:8 in Panjabi 8 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ ।
Song of Solomon 5:10 in Panjabi 10 ਮੇਰਾ ਬਾਲਮ ਗੋਰਾ ਤੇ ਲਾਲ ਹੈ, ਉਹ ਦਸ ਹਜ਼ਾਰਾਂ ਵਿੱਚੋਂ ਉੱਤਮ ਹੈ !
Song of Solomon 5:16 in Panjabi 16 ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ ।
Song of Solomon 6:3 in Panjabi 3 ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ ।
Song of Solomon 8:13 in Panjabi 13 ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ !
Isaiah 5:1 in Panjabi 1 ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ ਦੇ ਵਿਖੇ ਇੱਕ ਪ੍ਰੇਮ ਰਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ ਇੱਕ ਫਲਦਾਰ ਟਿੱਬੇ ਉੱਤੇ ਸੀ ।
Isaiah 13:20 in Panjabi 20 ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ ।
Isaiah 26:9 in Panjabi 9 ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ ।
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Jeremiah 33:12 in Panjabi 12 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ
Micah 5:4 in Panjabi 4 ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ ।
Matthew 10:37 in Panjabi 37 ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ ।
John 6:67 in Panjabi 67 ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ ? ”
John 10:11 in Panjabi 11 ਮੈਂ ਚੰਗਾ ਅਯਾਲੀ ਹਾਂ । ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
John 21:17 in Panjabi 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
Colossians 3:14 in Panjabi 14 ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ ।
1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।
1 Peter 2:7 in Panjabi 7 ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
1 John 2:19 in Panjabi 19 ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ । ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ ।
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।