Song of Solomon 1:8 in Panjabi 8 ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ ।
Other Translations King James Version (KJV) If thou know not, O thou fairest among women, go thy way forth by the footsteps of the flock, and feed thy kids beside the shepherds' tents.
American Standard Version (ASV) If thou know not, O thou fairest among women, Go thy way forth by the footsteps of the flock, And feed thy kids beside the shepherds' tents.
Bible in Basic English (BBE) If you have not knowledge, O most beautiful among women, go on your way in the footsteps of the flock, and give your young goats food by the tents of the keepers.
Darby English Bible (DBY) If thou know not, thou fairest among women, Go thy way forth by the footsteps of the flock, And feed thy kids beside the shepherds' booths.
World English Bible (WEB) If you don't know, most beautiful among women, Follow the tracks of the sheep. Graze your young goats beside the shepherds' tents.
Young's Literal Translation (YLT) If thou knowest not, O fair among women, Get thee forth by the traces of the flock, And feed thy kids by the shepherds' dwellings!
Cross Reference Psalm 16:3 in Panjabi 3 ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ ।
Psalm 45:11 in Panjabi 11 ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ ।
Psalm 45:13 in Panjabi 13 ਰਾਜਕੁਮਾਰੀ ਮਹਿਲ ਵਿੱਚ ਬਹੁਤ ਤੇਜਵੰਤ ਹੈ, ਉਸ ਦਾ ਲਿਬਾਸ ਸੁਨਹਿਰੀ ਕਸੀਦੇ ਦਾ ਹੈ ।
Proverbs 8:34 in Panjabi 34 ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ ।
Song of Solomon 1:15 in Panjabi 15 ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ ।
Song of Solomon 2:10 in Panjabi 10 ਮੇਰੇ ਪ੍ਰੇਮੀ ਨੇ ਮੈਨੂੰ ਉੱਤਰ ਦੇ ਕੇ ਆਖਿਆ, ਵਰ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ,
Song of Solomon 4:1 in Panjabi 1 ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਹਾੜ ਦੇ ਹੇਠਾਂ ਬੈਠੀਆਂ ਹਨ ।
Song of Solomon 4:7 in Panjabi 7 ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ ।
Song of Solomon 4:10 in Panjabi 10 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨਾ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ !
Song of Solomon 5:9 in Panjabi 9 ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ !
Song of Solomon 6:1 in Panjabi 1 ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ ?
Song of Solomon 6:4 in Panjabi 4 ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ !
Song of Solomon 7:1 in Panjabi 1 ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
1 Corinthians 11:1 in Panjabi 1 ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ ।
Ephesians 5:27 in Panjabi 27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ ।
Hebrews 6:12 in Panjabi 12 ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ ।
Hebrews 11:4 in Panjabi 4 ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ ।
Hebrews 13:7 in Panjabi 7 ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ । ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ ।
James 2:21 in Panjabi 21 ਕੀ ਸਾਡਾ ਪਿਤਾ ਅਬਰਾਹਾਮ ਅਮਲਾਂ ਨਾਲ ਧਰਮੀ ਨਹੀਂ ਸੀ ਠਹਿਰਾਇਆ ਗਿਆ ਜਦੋਂ ਉਸ ਨੇ ਆਪਣੇ ਪੁੱਤਰ ਇਸਹਾਕ ਨੂੰ ਜਗਵੇਦੀ ਉੱਤੇ ਚੜ੍ਹਾ ਦਿੱਤਾ ?
James 2:25 in Panjabi 25 ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ ?
James 5:10 in Panjabi 10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ ।
1 Peter 3:6 in Panjabi 6 ਜਿਵੇਂ ਸਾਰਾਹ ਅਬਰਾਹਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ
Revelation 19:7 in Panjabi 7 ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ ।