Song of Solomon 2:14 in Panjabi 14 ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ ।
Other Translations King James Version (KJV) O my dove, that art in the clefts of the rock, in the secret places of the stairs, let me see thy countenance, let me hear thy voice; for sweet is thy voice, and thy countenance is comely.
American Standard Version (ASV) O my dove, that art in the clefts of the rock, In the covert of the steep place, Let me see thy countenance, Let me hear thy voice; For sweet is thy voice, and thy countenance is comely.
Bible in Basic English (BBE) O my dove, you are in the holes of the mountain sides, in the cracks of the high hills; let me see your face, let your voice come to my ears; for sweet is your voice, and your face is fair.
Darby English Bible (DBY) My dove, in the clefts of the rock, In the covert of the precipice, Let me see thy countenance, let me hear thy voice; For sweet is thy voice, and thy countenance is comely.
World English Bible (WEB) My dove in the clefts of the rock, In the hiding places of the mountainside, Let me see your face. Let me hear your voice; For your voice is sweet, and your face is lovely.
Young's Literal Translation (YLT) My dove, in clefts of the rock, In a secret place of the ascent, Cause me to see thine appearance, Cause me to hear thy voice, For thy voice `is' sweet, and thy appearance comely.
Cross Reference Exodus 3:6 in Panjabi 6 ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ । ” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ ।
Exodus 4:11 in Panjabi 11 ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ ? ਭਲਾ, ਮੈਂ ਯਹੋਵਾਹ ਹੀ ਨਹੀਂ ?
Exodus 33:22 in Panjabi 22 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
Ezra 9:5 in Panjabi 5 ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ ।
Job 9:16 in Panjabi 16 ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ,
Psalm 22:3 in Panjabi 3 ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ ।
Psalm 45:11 in Panjabi 11 ਤਦ ਪਾਤਸ਼ਾਹ ਤੇਰੇ ਸੁਹੱਪਣ ਤੋਂ ਮੋਹਿਤ ਹੋਵੇਗਾ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ ।
Psalm 50:14 in Panjabi 14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
Psalm 50:23 in Panjabi 23 ਜਿਹੜਾ ਧੰਨਵਾਦ ਦਾ ਬਲੀਦਾਨ ਚੜਾਉਂਦਾ ਹੈ, ਉਹ ਮੇਰੀ ਵਡਿਆਈ ਕਰਦਾ ਹੈ, ਅਤੇ ਜਿਹੜਾ ਆਪਣੀ ਚਾਲ ਸੁਧਾਰਦਾ ਹੈ, ਮੈਂ ਉਹ ਨੂੰ ਪਰਮੇਸ਼ੁਰ ਦੀ ਮੁਕਤੀ ਵਿਖਾਵਾਂਗਾ ।
Psalm 68:13 in Panjabi 13 ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਖੁਮਰੀ ਦੇ ਕੁੰਦੇ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ ।
Psalm 74:19 in Panjabi 19 ਆਪਣੀ ਖੁਮਰੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ !
Psalm 110:3 in Panjabi 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।
Proverbs 15:8 in Panjabi 8 ਦੁਸ਼ਟ ਦੀ ਭੇਂਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ ।
Song of Solomon 1:5 in Panjabi 5 ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ ।
Song of Solomon 1:8 in Panjabi 8 ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ ।
Song of Solomon 1:15 in Panjabi 15 ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ ।
Song of Solomon 5:2 in Panjabi 2 ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ ।
Song of Solomon 6:9 in Panjabi 9 ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ । ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਸੂਰੀਤਾਂ ਨੇ ਉਹ ਨੂੰ ਵਡਿਆਇਆ ਹੈ ।
Song of Solomon 8:13 in Panjabi 13 ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ !
Isaiah 2:21 in Panjabi 21 ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Isaiah 60:8 in Panjabi 8 ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ ?
Jeremiah 48:28 in Panjabi 28 ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਹਲਣਾ ਬਣਾਉਂਦੀ ਹੈ ।
Jeremiah 49:16 in Panjabi 16 ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ ।
Ezekiel 7:16 in Panjabi 16 ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ ।
Daniel 9:7 in Panjabi 7 ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ ।
Obadiah 1:3 in Panjabi 3 ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ ! ਜਿਸ ਦਾ ਠਿਕਾਣਾ ਉੱਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ ?
Matthew 3:16 in Panjabi 16 ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ ।
Matthew 10:16 in Panjabi 16 ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ ।
Luke 8:47 in Panjabi 47 ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ ।
Ephesians 5:27 in Panjabi 27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ ।
Colossians 1:22 in Panjabi 22 ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ ।
Hebrews 4:16 in Panjabi 16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ ।
Hebrews 10:22 in Panjabi 22 ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ ।
1 Peter 3:4 in Panjabi 4 ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
Jude 1:24 in Panjabi 24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ ।
Revelation 4:8 in Panjabi 8 ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ !
Revelation 5:8 in Panjabi 8 ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ ।
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।