Song of Solomon 2:3 in Panjabi 3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ । ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ ।
Other Translations King James Version (KJV) As the apple tree among the trees of the wood, so is my beloved among the sons. I sat down under his shadow with great delight, and his fruit was sweet to my taste.
American Standard Version (ASV) As the apple-tree among the trees of the wood, So is my beloved among the sons. I sat down under his shadow with great delight, And his fruit was sweet to my taste.
Bible in Basic English (BBE) As the apple-tree among the trees of the wood, so is my loved one among the sons. I took my rest under his shade with great delight, and his fruit was sweet to my taste.
Darby English Bible (DBY) As the apple-tree among the trees of the wood, So is my beloved among the sons: In his shadow have I rapture and sit down; And his fruit is sweet to my taste.
World English Bible (WEB) As the apple tree among the trees of the wood, So is my beloved among the sons. I sat down under his shadow with great delight, His fruit was sweet to my taste.
Young's Literal Translation (YLT) As a citron among trees of the forest, So `is' my beloved among the sons, In his shade I delighted, and sat down, And his fruit `is' sweet to my palate.
Cross Reference Genesis 3:22 in Panjabi 22 ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ ।
Judges 9:15 in Panjabi 15 ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, 'ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ !'
Judges 9:19 in Panjabi 19 ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮਲਕ ਨਾਲ ਅਨੰਦ ਰਹੋ, ਅਤੇ ਉਹ ਵੀ ਤੁਹਾਡੇ ਨਾਲ ਅਨੰਦ ਰਹੇ,
Psalm 45:2 in Panjabi 2 ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ ।
Psalm 57:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁਕ ਗਿਆ ਸੀ ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
Psalm 89:6 in Panjabi 6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ ? ਦੇਵਤਿਆਂ ਦੇ ਪੁੱਤਰਾਂ ਵਿਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ ?
Psalm 91:1 in Panjabi 1 ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸ਼ਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ ।
Song of Solomon 2:5 in Panjabi 5 ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ ।
Song of Solomon 4:16 in Panjabi 16 ਹੇ ਉੱਤਰ ਦੀਏ ਪੌਣੇ, ਜਾਗ ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ । ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ ।
Song of Solomon 5:9 in Panjabi 9 ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ !
Song of Solomon 5:16 in Panjabi 16 ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ ।
Song of Solomon 8:5 in Panjabi 5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਨ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ ।
Isaiah 4:2 in Panjabi 2 ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
Isaiah 4:6 in Panjabi 6 ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ ।
Isaiah 25:4 in Panjabi 4 ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ ।
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Ezekiel 17:23 in Panjabi 23 ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਹਾੜ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ ।
Ezekiel 47:12 in Panjabi 12 ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ । ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 3:29 in Panjabi 29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ ।
John 15:1 in Panjabi 1 ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ ।”
Hebrews 1:1 in Panjabi 1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ ।
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
Hebrews 7:23 in Panjabi 23 ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 John 1:3 in Panjabi 3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।