Song of Solomon 3:11 in Panjabi 11 ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ ।
Other Translations King James Version (KJV) Go forth, O ye daughters of Zion, and behold king Solomon with the crown wherewith his mother crowned him in the day of his espousals, and in the day of the gladness of his heart.
American Standard Version (ASV) Go forth, O ye daughters of Zion, and behold king Solomon, With the crown wherewith his mother hath crowned him In the day of his espousals, And in the day of the gladness of his heart.
Bible in Basic English (BBE) Go out, O daughters of Jerusalem, and see King Solomon, with the crown which his mother put on his head on the day when he was married, and on the day of the joy of his heart.
Darby English Bible (DBY) Go forth, daughters of Zion, And behold king Solomon With the crown wherewith his mother crowned him In the day of his espousals, And in the day of the gladness of his heart.
World English Bible (WEB) Go forth, you daughters of Zion, and see king Solomon, With the crown with which his mother has crowned him, In the day of his weddings, In the day of the gladness of his heart. Lover
Young's Literal Translation (YLT) Go forth, and look, ye daughters of Zion, On king Solomon, with the crown, With which his mother crowned him, In the day of his espousals, And in the day of the joy of his heart!
Cross Reference Psalm 9:14 in Panjabi 14 ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ ।
Psalm 48:11 in Panjabi 11 ਤੇਰੇ ਨਿਆਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੀਆਂ ਧੀਆਂ ਖੁਸ਼ੀਆਂ ਮਨਾਉਣ !
Song of Solomon 1:5 in Panjabi 5 ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ ।
Song of Solomon 2:7 in Panjabi 7 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ !
Song of Solomon 7:11 in Panjabi 11 ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ ।
Song of Solomon 8:5 in Panjabi 5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਨ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ ।
Isaiah 3:16 in Panjabi 16 ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ ਠੁਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,
Isaiah 4:4 in Panjabi 4 ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ ।
Isaiah 9:6 in Panjabi 6 ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ ।”
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Isaiah 62:5 in Panjabi 5 ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਬਣਾਉਣ ਵਾਲੇ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ ।
Jeremiah 2:2 in Panjabi 2 ਕਿ ਜਾ ਅਤੇ ਯਰੂਸ਼ਲਮ ਦੇ ਕੰਨਾਂ ਵਿੱਚ ਪੁਕਾਰ ਭਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਭਈ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ ।
Jeremiah 32:41 in Panjabi 41 ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ ।
Hosea 2:19 in Panjabi 19 ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
Zephaniah 3:17 in Panjabi 17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ ।
Matthew 12:42 in Panjabi 42 ਦੱਖਣ ਦੀ ਰਾਣੀ ਨਿਆਂ ਵਾਲੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂਕਿ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਆਈ ਅਤੇ ਵੇਖੋ, ਇੱਥੇ ਉਹ ਹੈ ਜੋ ਸੁਲੇਮਾਨ ਨਾਲੋਂ ਵੀ ਵੱਡਾ ਹੈ ।
Luke 15:6 in Panjabi 6 ਅਤੇ ਘਰ ਜਾ ਕੇ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਬੁਲਾਉਂਦਾ ਅਤੇ ਉਨ੍ਹਾਂ ਨੂੰ ਆਖਦਾ ਹੈ ਕਿ ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਨੂੰ ਆਪਣੀ ਗੁਆਚੀ ਹੋਈ ਭੇਡ ਲੱਭ ਗਈ ਹੈ ।
Luke 15:23 in Panjabi 23 ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ ।
Luke 15:32 in Panjabi 32 ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ ।
John 3:29 in Panjabi 29 ਲਾੜੀ ਕੇਵਲ ਲਾੜੇ ਦੀ ਹੁੰਦੀ ਹੈ, ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਫਿਰ ਬਹੁਤ ਖੁਸ਼ ਹੁੰਦਾ ਹੈ । ਇਹ ਖੁਸ਼ੀ ਮੈਨੂੰ ਮਿਲੀ ਹੈ । ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ ।
John 15:11 in Panjabi 11 “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ ।”
Philippians 2:9 in Panjabi 9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ ।
Colossians 1:18 in Panjabi 18 ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ ।
Hebrews 2:9 in Panjabi 9 ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ ।
Hebrews 13:13 in Panjabi 13 ਸੋ ਆਓ, ਅਸੀਂ ਉਹ ਦੇ ਨਮਿੱਤ ਨਿੰਦਿਆ ਸਹਿੰਦੇ ਹੋਏ ਤੰਬੂ ਤੋਂ ਬਾਹਰ ਉਹ ਦੇ ਕੋਲ ਚੱਲੀਏ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 19:7 in Panjabi 7 ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ ।
Revelation 19:12 in Panjabi 12 ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ।
Revelation 22:9 in Panjabi 9 ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ !